HOME ਪੰਜਾਬ ਸਰਕਾਰ ਲੈਂਡ ਪੂਲਿੰਗ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਹੈ, ਇਹ...

ਪੰਜਾਬ ਸਰਕਾਰ ਲੈਂਡ ਪੂਲਿੰਗ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਹੈ, ਇਹ ਜ਼ਮੀਨਾਂ ਕਿਸਾਨੀ ਦੇ ਮੁਕਤੀਦਾਤਾ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਦੇਣ ਹਨ- ਬਾਵਾ

3

ਹਲਕਾ ਸਾਊਥ ਤੋਂ ਬਾਵਾ ਸਾਥੀਆਂ ਸਮੇਤ ਧਰਨੇ ਵਿੱਚ ਸ਼ਾਮਿਲ ਹੋਏ

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.)- ਕਾਂਗਰਸ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਰਾਹੀਂ ਲੁਧਿਆਣਾ ਜ਼ਿਲ੍ਹੇ ਦੀ 24311 ਏਕੜ ਜ਼ਮੀਨ ਅਧਿਕਾਰ ਵਿੱਚ ਲੈਣ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਲੁਧਿਆਣਾ ਦੀ ਸਰਪ੍ਰਸਤੀ ਹੇਠ ਵਿਸ਼ਾਲ ਰੋਸ ਧਰਨਾ ਲਗਾਇਆ ਜਿਸ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ, ਅਮਰ ਸਿੰਘ ਮੈਂਬਰ ਪਾਰਲੀਮੈਂਟ, ਸੁਖਪਾਲ ਸਿੰਘ ਖਹਿਰਾ ਕੁੱਲ ਹਿੰਦ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਵੀ ਪਹੁੰਚੇ। ਸਮੁੱਚੇ ਪ੍ਰਬੰਧਾਂ ਦੀ ਦੇਖ-ਰੇਖ ਅਤੇ ਸਟੇਜ ਦਾ ਪ੍ਰਬੰਧ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਚਲਾਇਆ। ਇਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ਵਿਚਾਰ ਪੇਸ਼ ਕੀਤੇ। ਇਸ ਸਮੇਂ ਹਲਕਾ ਸਾਊਥ ਤੋਂ ਕੁੱਲ ਹਿੰਦ ਕਾਂਗਰਸ ਓ.ਬੀ.ਸੀ ਦੇ ਕੋਆਰਡੀਨੇਟਰ ਕ੍ਰਿਸ਼ਨ ਕੁਮਾਰ ਬਾਵਾ ਇੰਚਾਰਜ ਹਿਮਾਚਲ ਪ੍ਰਦੇਸ਼ ਸਾਥੀਆਂ ਸਮੇਤ ਧਰਨੇ ਵਿੱਚ ਸ਼ਾਮਿਲ ਹੋਏ ਅਤੇ ਉਨ੍ਹਾਂ ਧਰਨੇ ਵਿੱਚ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬੈਚ ਲਗਾਇਆ। ਉਹਨਾਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਜਗੀਰਦਾਰਾਂ ਤੋਂ ਜ਼ਮੀਨਾਂ ਲੈ ਕੇ ਕਿਰਤੀ ਕਿਸਾਨਾਂ ਨੂੰ ਦਿੱਤੀਆਂ। ਬਾਬਾ ਜੀ ਨੇ ਕਿਹਾ ਸੀ ਕਿ (ਲੈਂਡ ਟੂ ਟਿਲਰ) ਹਲਵਾਹਕ ਹੀ ਜ਼ਮੀਨ ਦਾ ਅਸਲ ਮਾਲਕ ਹੋਵੇਗਾ। ਇਸ ਤਰ੍ਹਾਂ ਉਹਨਾਂ ਸਮਾਜਿਕ ਕ੍ਰਾਂਤੀ ਲਿਆਂਦੀ ਪਰ ਅੱਜ ਦੇ ਜਗੀਰਦਾਰ ਪੰਜਾਬ ਸਰਕਾਰ ਦੇ ਰੂਪ ਵਿੱਚ ਕਿਰਤੀ ਕਿਸਾਨਾਂ ਨਾਲ ਧ੍ਰੋਹ ਕਮਾ ਰਹੇ ਹਨ। ਉਹਨਾਂ ਕਿਹਾ ਕਿ 700 ਸਾਲ ਦੇ ਮੁਗ਼ਲ ਸਾਮਰਾਜ ਦਾ ਖ਼ਾਤਮਾ ਪੌਣੇ ਦੋ ਸਾਲ ਅੰਦਰ ਕਰਨ ਵਾਲੇ ਕਿਰਤੀ ਕਿਸਾਨ ਇਹ ਕਿਸਾਨ ਮਾਰੂ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲੈਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੀ.ਟੀ.ਯੂ. ਦੀ ਸ਼ੇਰਨੀ ਕੋਮਲ ਨੇ ਵਧਾਇਆ ਦੇਸ਼ ਦਾ ਮਾਣ, ਨੈਸ਼ਨਲ ਪਾਵਰਲਿਫਟਿੰਗ ’ਚ ਗੋਲਡ ਜਿੱਤ ਕੇ ਬਣੀ “ਭਾਰਤ ਦੀ ਸਭ ਤੋਂ ਮਜ਼ਬੂਤ ਮਹਿਲਾ”
Next article350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਾਂਝੇ ਤੌਰ ਤੇ ਮਨਾਉਣ ਦਾ ਉਪਰਾਲਾ