ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਅੱਜ ਸ਼ਹਿਰ ਦੀਆਂ ਸੜਕਾਂ ‘ਤੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੀ ਅਗਵਾਈ ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ ਨੇ ਕੀਤੀ। ਉਨ੍ਹਾਂ ਦੇ ਨਾਲ ਗੁਰਮੇਲ ਸਿੰਘ (ਸੁਪਰਡੈਂਟ), ਅਮਿਤ ਕੁਮਾਰ (ਇੰਸਪੈਕਟਰ) ਅਤੇ ਹੋਰ ਸਟਾਫ਼ ਮੈਂਬਰਾਂ ਵਾਲੀ ਤਹਿਬਜਾਰੀ ਟੀਮ ਨੇ ਪੀਰ ਮੱਦੀ ਸ਼ਾਹ ਬਾਜ਼ਾਰ ਵਿੱਚ ਗਸ਼ਤ ਕੀਤੀ। ਇਸ ਦੌਰਾਨ ਬਜਾਰ ਵਿੱਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕਬਜ਼ਿਆਂ ਨੂੰ ਹਟਾਉਣ ਲਈ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਆਪਣਾ ਸਾਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਦੀ ਹਦਾਇਤ ਕੀਤੀ ਗਈ। ਜਿਨ੍ਹਾਂ ਨੇ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ, ਉਨ੍ਹਾਂ ਦਾ ਸਾਮਾਨ ਜ਼ਬਤ ਕਰਕੇ ਨਗਰ ਨਿਗਮ ਦਫ਼ਤਰ ਲੈ ਜਾਇਆ ਗਿਆ। ਬਾਅਦ ਵਿੱਚ ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਮਿਸ਼ਨਰ ਅਤੇ ਸੰਯੁਕਤ ਕਮਿਸ਼ਨਰ ਨਾਲ ਨਗਰ ਨਿਗਮ ਦਫ਼ਤਰ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰੇਹੜੀ ਵਾਲਿਆਂ ਨੇ ਭਰੋਸਾ ਦਿੱਤਾ ਕਿ ਉਹ ਆਪਣਾ ਸਾਮਾਨ ਅਲਾਟ ਕੀਤੀ ਜਗ੍ਹਾ ‘ਤੇ ਹੀ ਰੱਖਣਗੇ ਅਤੇ ਇਸ ਤੋਂ ਅੱਗੇ ਨਹੀਂ ਵਧਣਗੇ। ਮੀਟਿੰਗ ਵਿੱਚ ਬਜਾਰ ਦੇ ਨੁਮਾਇੰਦਿਆਂ ਅਤੇ ਤਹਿਬਾਜ਼ਾਰੀ ਟੀਮ ਦੇ ਸਹਿਯੋਗ ਨਾਲ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ। ਕਮਿਸ਼ਨਰ ਨੇ ਕਮੇਟੀ ਨੂੰ ਹਦਾਇਤ ਕੀਤੀ ਕਿ ਬਜਾਰ ਬੰਦ ਹੋਣ ਤੋਂ ਬਾਅਦ ਸੜਕ ਦੀ ਪੈਮਾਇਸ਼ ਕਰਵਾਈ ਜਾਵੇ ਅਤੇ ਅੱਜ ਹੀ ਜਗ੍ਹਾ ਅਲਾਟ ਕੀਤੀ ਜਾਵੇ। ਜਗ੍ਹਾ ਅਲਾਟ ਹੋਣ ਤੋਂ ਬਾਅਦ ਨਗਰ ਨਿਗਮ ਦੀ ਟੀਮ ਸਮੇਂ-ਸਮੇਂ ‘ਤੇ ਇਸ ਮਾਰਕੀਟ ਦਾ ਨਿਰੀਖਣ ਕਰੇਗੀ ਤਾਂ ਜੋ ਦੁਬਾਰਾ ਕਬਜ਼ਾ ਨਾ ਹੋਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly