ਨਵੀਂ ਦਿੱਲੀ (ਸਮਾਜ ਵੀਕਲੀ): ਵਿਦਿਆਰਥੀ ਕਾਰਕੁਨ ਨਤਾਸ਼ਾ ਨਰਵਾਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਤਿਹਾੜ ਜੇਲ੍ਹ ਦੇ ਅੰਦਰ ਜ਼ਬਰਦਸਤ ਹਮਾਇਤ ਮਿਲੀ ਅਤੇ ਉਹ ਆਪਣਾ ਸੰਘਰਸ਼ ਅੱਗੇ ਵੀ ਜਾਰੀ ਰਖਣਗੇ। ਜੇਐੱਨਯੂ ਦੀਆਂ ਵਿਦਿਆਰਥਣਾਂ ਨਰਵਾਲ ਅਤੇ ਦੇਵਾਂਗਨਾ ਕਲੀਤਾ ਨੇ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਉਥੇ ਜੁੜੇ ਆਪਣੇ ਦੋਸਤਾਂ ਅਤੇ ਸ਼ੁਭ ਚਿੰਤਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਸਲਾਖਾਂ ਪਿੱਛੇ ਵੀ ਉਨ੍ਹਾਂ ਨੂੰ ਹਮਾਇਤ ਦਿੱਤੀ। ਪਿੰਜਰਾ ਤੋੜ ਕਾਰਕੁਨ ਨਰਵਾਲ ਨੇ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦਾ ਵੀ ਸਵਾਗਤ ਕੀਤਾ।
ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ,‘‘ਉਹ ਲੋਕਾਂ ਅਤੇ ਅਸਹਿਮਤੀ ਦੀਆਂ ਸੁਰਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਸਾਨੂੰ ਲੋਕਾਂ ਤੋਂ ਬਹੁਤ ਸਾਰੀ ਹਮਾਇਤ ਮਿਲੀ ਜਿਸ ਕਾਰਨ ਸਾਨੂੰ ਜੇਲ੍ਹ ਅੰਦਰ ਜਿਊਦੇ ਰਹਿਣ ’ਚ ਸਹਾਇਤਾ ਮਿਲੀ।’’ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀ ਆਸਿਫ਼ ਇਕਬਾਲ ਤਨਹਾ ਨੇ ਕਿਹਾ ਕਿ ਉਸ ਨੂੰ ਆਸ ਸੀ ਕਿ ਇਕ ਦਿਨ ਉਹ ਰਿਹਾਅ ਹੋਵੇਗਾ। ਉਸ ਨੇ ਕਿਹਾ ਕਿ ਸੀਏਏ, ਐੱਨਆਰਸੀ ਅਤੇ ਐੱਨਪੀਆਰ ਖ਼ਿਲਾਫ਼ ਉਨ੍ਹਾਂ ਦੀ ਜੰਗ ਜਾਰੀ ਰਹੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly