ਭੀਖੀ,(ਸਮਾਜ ਵੀਕਲੀ) ( ਕਮਲ ਜਿੰਦਲ) ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਭੀਖੀ ਵਿੱਚ ਚੋਣਾਂ ਅਖਾੜਾ ਪੂਰਾ ਦੀ ਤਰ੍ਹਾਂ ਭਖ ਚੁੱਕਾ ਹੈ ਹਰ ਉਮੀਦਵਾਰ ਵੋਟਰਾਂ ਨੂੰ ਅਪਣੇ ਹੱਕ ਵਿੱਚ ਵੋਟ ਪਾਉਣ ਲਈ ਅਪੀਲ ਕਰ ਰਿਹਾ ਹੈ ਇਸੇ ਦੇ ਚਲਦੇ ਵਾਰਡ ਨੰਬਰ ਇੱਕ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਸਟਰ ਵਰਿੰਦਰ ਸੋਨੀ ਦੇ ਦਫਤਰ ਦਾ ਉਦਘਾਟਨ ਹਲਕਾ ਵਿਧਾਇਕ ਵਿਜੇ ਸਿੰਗਲਾ ਦੁਆਰਾ ਕੀਤਾ ਗਿਆ ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਜੋ ਭੀਖੀ ਦੇ ਵਿਕਾਸ ਕਾਰਜ ਰਹਿੰਦੇ ਹਨ ਉਹਨਾਂ ਨੂੰ ਪਹਿਲ ਦੇ ਅਧਾਰ ਤੋਂ ਉੱਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਲਈ ਹੀ ਬਣੀ। ਇਸ ਮੌਕੇ ਉਮੀਦਵਾਰ ਮਾਸਟਰ ਵਰਿੰਦਰ ਸੋਨੀ ਨੇ ਕਿਹਾ ਕਿ ਉਹ ਲੋਕਾਂ ਦਾ ਪੁੱਤ ਹੈ ਅਤੇ ਸਾਰੇ ਸ਼ਹਿਰ ਵਿੱਚ ਉਹ ਪਹਿਲਾਂ ਤੋਂ ਹੀ ਸੇਵਾਦਾਰ ਬਣ ਕੇ ਕੰਮ ਕਰ ਰਿਹਾ ਹੈ ਅਤੇ ਅੱਗੇ ਵੀ ਜੋ ਵੀ ਕੰਮ ਭਿੱਖੀ ਨਗਰ ਦੇ ਹੋਣਗੇ ਉਹਨਾਂ ਨੂੰ ਪਹਿਲ ਦੇ ਆਧਾਰ ਤੇ ਕਰੇਗਾ। ਅਤੇ ਆਪਣੇ ਵਾਰਡ ਵਾਸੀਆਂ ਦੀ ਸੇਵਾ ਵਿੱਚ ਹਰ ਸਮੇਂ ਤਿਆਰ ਰਹੇਗਾ ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਜ਼ਾਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly