ਹਲਕਾ ਬਲਾਚੌਰ ਵਿੱਚ ਕਾਫੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਸੰਸਕਾਰ ਅੱਜ ਬਲਾਚੌਰ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ
ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਦੇ ਦੇਹਾਂਤ ਦੀ ਖਬਰ ਮਿਲਣ ਤੋਂ ਬਾਅਦ ਬਲਾਚੌਰ ਹਲਕੇ ਦੇ ਵਿੱਚ ਕਾਫੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ, ਕਰਨਵੀਰ ਕਟਾਰੀਆ ਨੇ ਚੰਦਰ ਮੋਹਨ ਜੇਡੀ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟ ਕੀਤਾ, ਅਤੇ ਉਹਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ, ਚੰਦਰ ਮੋਹਨ ਜੇਡੀ ਇੱਕ ਨੇਕ ਦਿਲ ਦੇ ਇਨਸਾਨ ਸਨ ਅਤੇ ਆਮ ਆਦਮੀ ਪਾਰਟੀ ਦੇ ਵਿੱਚ ਕਾਫੀ ਸਮੇਂ ਤੋਂ ਆਪਣੀ ਸੇਵਾ ਨਿਭਾ ਰਹੇ ਸੀ ਪਰ ਅਚਾਨਕ ਉਹਨਾਂ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਸੋਗ ਦੇ ਲਹਿਰ ਦੌੜ ਗਈ।ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਲਾਚੌਰ ਦੇ ਸ਼ਮਸ਼ਾਨਘਾਟ ਵਿੱਚ ਕਰੀਬ 1 ਵਜੇ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



