ਜਲੰਧਰ : ਜਲੰਧਰ ਦੇ ਸ਼੍ਰੀ ਰਾਮ ਚੌਕ ‘ਚ ਸ਼ਨੀਵਾਰ ਨੂੰ ਕਾਂਗਰਸ ਵਲੋਂ ਪੰਜਾਬ ਸਰਕਾਰ ਖਿਲਾਫ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਸੀ। ਜਿਸ ਦੇ ਚੱਲਦਿਆਂ ਅੱਜ ਕਾਂਗਰਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ, ਜਾਣਕਾਰੀ ਦਿੰਦੇ ਹੋਏ ਜਲੰਧਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਿੰਦਰ ਬੇਰੀ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਹੈ। ਇਹ ਸਰਕਾਰ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਰਾਜਿੰਦਰ ਬੇਰੀ ਨੇ ਇਹ ਵੀ ਕਿਹਾ ਕਿ ਕੁਝ ਦਿਨ ਪਹਿਲਾਂ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ, ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਬਿਜਲੀ ਤੋਂ 525 ਕਰੋੜ ਰੁਪਏ ਕਮਾਏ ਹਨ। ਜੇਕਰ ਉਨ੍ਹਾਂ ਨੇ ਇੰਨਾ ਪੈਸਾ ਕਮਾਇਆ ਹੈ ਤਾਂ ਉਹ ਬਿਜਲੀ ਦੇ ਰੇਟ ਕਿਉਂ ਵਧਾ ਰਹੇ ਹਨ। ਪੰਜਾਬ ਸਰਕਾਰ ਇਸ ਦਰ ਨੂੰ ਤੁਰੰਤ ਵਾਪਸ ਲਵੇ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਜਿੰਦਰ ਬੇਰੀ, ਕਾਂਗਰਸ ਪਾਰਟੀ ਦੇ ਆਗੂ ਸ਼ੈਰੀ ਚੱਡਾ, ਕਾਂਗਰਸ ਦੇ ਬਲਾਕ ਪ੍ਰਧਾਨ ਅਸ਼ਵਨੀ ਜਾਗਰਾਲ ਸਮੇਤ ਹੋਰ ਕਾਂਗਰਸ ਪਾਰਟੀ ਦੇ ਵਰਕਰ ਤੇ ਔਰਤਾਂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly