ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਗੜ੍ਹਸ਼ੰਕਰ ਤੋਂ ਕੁ ਦੂਰੀ ਤੇ ਪੈਂਦਾ ਇਲਾਕਾ ਬੀਤ ਦੀ ਸਵੈਸੇਵੀ ਸੰਸਥਾ “ਬੀਤ ਭਲਾਈ ਕਮੇਟੀ” ਦਾ ਇੱਕ ਵਫਦ ਕਮੇਟੀ ਦੇ ਪ੍ਰਧਾਨ ਬਲਵੀਰ ਸਿੰਘ ਬੈਂਸ ਦੀ ਅਗਵਾਈ ਹੇਠ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨਾਲ ਮੁਲਾਕਾਤ ਕੀਤੀ ਅਤੇ ਬੀਤ ਖੇਤਰ ਦੀਆਂ ਵੱਖ ਵੱਖ ਮੰਗਾਂ ਲਈ ਇੱਕ ਮੰਗ ਪੱਤਰ ਦਿੱਤਾ ਗਿਆ । ਗੱਲਬਾਤ ਕਰਦਿਆਂ ਕਮੇਟੀ ਮੈਂਬਰ ਦੇ ਜਰਨਲ ਸਕੱਤਰ ਨਰਿੰਦਰ ਸਿੰਘ ਸੋਨੀ ਨੇ ਦੱਸਿਆ ਕਿ ਇਸ ਮੰਗ ਪੱਤਰ ‘ਚ ਬੀਤ ਇਲਾਕੇ ਦੀਆਂ ਸਮਸਿਆਵਾਂ, ਜਿਵੇਂ ਸੜਕਾਂ ਦੀ ਤਰਸਯੋਗ ਹਾਲਤ, ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ ਦਾ ਯੋਗ ਪ੍ਰਬੰਧ, ਬਿਜਲੀ ਸਪਲਾਈ ਨੂੰ ਸੰਚਾਰੂ ਚਲਾਉਣ ਲਈ, ਬੀਤ ਦੀਆਂ ਸਾਰੀਆਂ ਬੱਸਾਂ ਨੂੰ ਬੱਸ ਅੱਡਾ ਗੜ੍ਹਸ਼ੰਕਰ ਲਿਜਾਉਣ ਦੇ ਨਾਲ ਨਾਲ ਪਿਛਲੇ ਦਿਨੀਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਚੰਡੀਗੜ੍ਹ ਲਈ ਚੱਲੀ ਬੱਸ ਜੋਕਿ ਕੁਝ ਦਿਨਾਂ ਬਾਅਦ ਹੀ ਬੰਦ ਕਰ ਦਿੱਤੀ ਗਈ ਉਸ ਨੂੰ ਦੁਬਾਰਾ ਚਲਾਉਣ ਲਈ ਮੰਗ ਪੱਤਰ ਦਿੱਤਾ ਗਿਆ। ਸੋਨੀ ਦਿਆਲ ਨੇ ਦੱਸਿਆ ਕਿ ਇਸ ਵਾਰੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬੀਤ ਭਲਾਈ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਬੰਦ ਕੀਤੀ ਗਈ ਬੱਸ ਨੂੰ ਦੁਬਾਰਾ ਤੇ ਚਲਾਇਆ ਜਾਵੇਗਾ, ਉਹਨਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਚ ਅਚੱਲਪੁਰ ਵਿਖੇ ਮੰਡੀ ਚਲਾਈ ਜਾਵੇਗੀ ਅਤੇ ਇਸ ਵਾਰ ਕਣਕ ਦੀ ਖਰੀਦ ਕੀਤੀ ਜਾਵੇਗੀ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਮਿਲੇ ਵਫ਼ਦ ਵਿੱਚ ਪ੍ਰਧਾਨ ਬਲਵੀਰ ਸਿੰਘ ਬੈਂਸ, ਜਰਨਲ ਸਕੱਤਰ ਨਰਿੰਦਰ ਸਿੰਘ ਸੋਨੀ ਦਿਆਲ ਤੋਂ ਇਲਾਵਾ ਸਰਪੰਚ ਸੰਜੀਵ ਸਿੰਘ, ਸਰਪੰਚ ਬਲਵਿੰਦਰ ਸਿੰਘ, ਫੂੰਮਣ ਸਿੰਘ, ਵਿੱਕੀ ਝੋਣੋਵਾਲ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj