ਓਸਾਮਾ ਨੂੰ ਪਨਾਹ ਦੇਣ ਵਾਲਾ ਮੁਲਕ ‘ਉਪਦੇਸ਼’ ਦਿੰਦਾ ਚੰਗਾ ਨਹੀਂ ਲੱਗਦਾ: ਭਾਰਤ

ਸੰਯੁਕਤ ਰਾਸ਼ਟਰ (ਸਮਾਜ ਵੀਕਲੀ) : ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ਵਿਚ ਕਸ਼ਮੀਰ ਮੁੱਦਾ ਉਠਾਉਣ ‘ਤੇ ਭਾਰਤ ਨੇ ਪਾਕਿਸਤਾਨ ‘ਤੇ ਜਵਾਬੀ ਹਮਲਾ ਕਰਦਿਆਂ ਕਿਹਾ ਕਿ ਜਿਸ ਦੇਸ਼ ਨੇ ਅਲ-ਕਾਇਦਾ ਦੇ ਸਾਬਕਾ ਨੇਤਾ ਓਸਾਮਾ ਬਿਨ ਲਾਦੇਨ ਨੂੰ ਸੁਰੱਖਿਅਤ ਪਨਾਹ ਦਿੱਤੀ ਹੈ ਅਤੇ ਆਪਣੇ ਗੁਆਂਢੀ ਦੇਸ਼ ਦੀ ਸੰਸਦ ‘ਤੇ ਹਮਲਾ ਕੀਤਾ, ਉਸ ਨੂੰ ਸੰਯੁਕਤ ਰਾਸ਼ਟਰ ਦੀ ਸ਼ਕਤੀਸ਼ਾਲੀ ਸੰਸਥਾ ‘ਚ ‘ਉਪਦੇਸ਼’ ਦੇਣ ਦਾ ਦਾ ਕੋਈ ਅਧਿਕਾਰ ਨਹੀਂ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਸਖ਼ਤ ਟਿੱਪਣੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਵੱਲੋਂ ਬੁੱਧਵਾਰ ਨੂੰ ਕਸ਼ਮੀਰ ਦਾ ਮੁੱਦਾ ਉਠਾਉਣ ਦੇ ਜਵਾਬ ਵਿੱਚ ਆਈ ਹੈ। ਸ੍ਰੀ ਜੈਸ਼ੰਕਰ ਨੇ ਕਿਹਾ ਕਿ ਅਜਿਹਾ ਦੇਸ਼ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ ਤੇ ਸੱਚ ਤੋਂ ਨਾ ਲੁਕੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਤੇ ਮੁੰਬਈ ਸਣੇ ਦੇਸ਼ ਦੇ ਹਵਾਈ ਅੱਡਿਆਂ ’ਤੇ ਭੀੜ ਬਾਰੇ ਕੇਂਦਰੀ ਗ੍ਰਹਿ ਸਕੱਤਰ ਨੇ ਮੀਟਿੰਗ ਸੱਦੀ
Next articleਕੇਨ ਵਿਲੀਅਮਸਨ ਨੇ ਨਿਊਜ਼ੀਲੈਂਡ ਦੀ ਟੈਸਟ ਕਪਤਾਨੀ ਛੱਡੀ, ਸਾਊਦੀ ਨਵਾਂ ਕਪਤਾਨ