HOME ਦੇਸ਼ ਦਾ 77ਵਾਂ ਗਣਤੰਤਰ ਦਿਵਸ ਸਥਾਨਕ ਨਗਰ ਕੌਂਸਲ ਦਫਤਰ ਵਿੱਚ ਬੜੀ ਧੂਮਧਾਮ...

ਦੇਸ਼ ਦਾ 77ਵਾਂ ਗਣਤੰਤਰ ਦਿਵਸ ਸਥਾਨਕ ਨਗਰ ਕੌਂਸਲ ਦਫਤਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਗਿਆ

2
ਰਾਏਕੋਟ   (ਸਮਾਜ ਵੀਕਲੀ)  ਗੁਰਭਿੰਦਰ ਗੁਰੀ :- ਦੇਸ਼ ਦਾ 77ਵਾਂ ਗਣਤੰਤਰ ਦਿਵਸ ਸਥਾਨਕ ਨਗਰ ਕੌਂਸਲ ਦਫਤਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਜੋਸ਼ੀ ਵੱਲੋਂ ਅਦਾ ਕੀਤੀ ਗਈ।  ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਜੋਸ਼ੀ ਨੇ ਸਮੂਹ ਨਗਰ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਸਮਾਗਮ ਦੌਰਾਨ ਪ੍ਰਧਾਨ ਜੋਸ਼ੀ ਵਲੋਂ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਨਗਰ ਕੌਂਸਲ ਦੇ ਕਈ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਕੌਂਸਲਰ ਕਮਲਜੀਤ ਵਰਮਾਂ, ਕੌਂਸਲਰ ਗੁਰਦਾਸ ਮਾਨ, ਕੌਂਸਲਰ ਇਮਰਾਨ ਖਾਨ, ਕੌਂਸਲਰ ਰਜਿੰਦਰ ਸਿੰਘ ਰਾਜੂ, ਕੌਂਸਲਰ ਜਸਵੀਰ ਕੌਰ, ਕੌਂਸਲਰ ਮਨਜੀਤ ਕੌਰ, ਕੌਂਸਲਰ ਵਿਜੇ ਰਾਣੀ, ਕੌਂਸਲਰ ਬਲਜਿੰਦਰ ਸਿੰਘ ਰਿੰਪਾ, ਸੁਖਵੀਰ ਸਿੰਘ ਰਾਏ, ਕੌਂਸਲਰ ਉਮਾ ਰਾਣੀ, ਵਾਈਸ ਪ੍ਰਧਾਨ ਰਣਜੀਤ ਕੌਰ, ਰਜਿੰਦਰ ਸਿੰਘ ਰਾਜੂ, ਗਿਆਨੀ ਗੁਰਦਿਆਲ ਸਿੰਘ, ਜੋਗਿੰਦਰ ਪਾਲ ਮੱਕੜ, ਸੁਖਪਾਲ ਸਿੰਘ ਕਾਕੂ, ਗੁਰਮੀਤ ਸਿੰਘ ਪੰਮੀ, ਰਸ਼ਪਾਲ ਸਿੰਘ ਗਰੇਵਾਲ, ਚਮਕੌਰ ਸਿੰਘ ਗਿੱਲ, ਰਾਜੇਸ਼ ਕੁਮਾਰ, ਧਰਮਿੰਦਰ ਅਛੂਤ, ਸੁਪਰਡੈਂਟ ਹਰਪ੍ਰੀਤ ਸਿੰਘ, ਸਾਬਕਾ ਈਓ ਸੁਭਾਸ਼ ਜੋਸ਼ੀ ਤੋਂ ਇਲਾਵਾ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਤਿੰਨ ਪਿੰਡਾਂ ਦੀਆਂ ਪੰਚਾਇਤਾਂ , ਅਧਿਆਪਕ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਅੱਗੇ ਵਿਸ਼ਾਲ ਰੋਸ ਧਰਨਾ
Next articleਬਲਦੇਵ ਸਿੰਘ ਦਰੋਣਾਚਾਰੀਆ ਅਤੇ ਪਦਮ ਸ੍ਰੀ ਐਵਾਰਡ ਜਿੱਤਣ ਵਾਲੇ ਲੁਧਿਆਣੇ ਦੇ ਪਹਿਲੇ ਨਾਗਰਿਕ ਬਣੇ