HOME ਦੇਸ਼ ਦੇ ਕਰੋੜਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਖੋਹ ਲੈਣ ਵਾਲੇ ਇਸ ਨਵੇਂ ਕਾਨੂੰਨ...

ਦੇਸ਼ ਦੇ ਕਰੋੜਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਖੋਹ ਲੈਣ ਵਾਲੇ ਇਸ ਨਵੇਂ ਕਾਨੂੰਨ ਖ਼ਿਲਾਫ਼ ਪਾਰਲੀਮੈਂਟ ਦੇ ਅੰਦਰ ਅਤੇ ਬਾਹਰ ਵੀ ਅਵਾਜ਼ ਬੁਲੰਦ ਕੀਤੀ ਜਾਵੇਗੀ- ਡਾਕਟਰ ਅਮਰ ਸਿੰਘ MP

2
ਚੰਡੀਗੜ੍ਹ   (ਸਮਾਜ ਵੀਕਲੀ)  ਗੁਰਭਿੰਦਰ ਗੁਰੀ:– ਕਾਂਗਰਸ ਪਾਰਲੀਮਾਨੀ ਪਾਰਟੀ ਦੇ ਸਕੱਤਰ ਅਤੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਡਾਕਟਰ ਅਮਰ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਕਿ ‌ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਹਾਤਮਾ ਗਾਂਧੀ ਪੇਂਡੂ ਰੋਜ਼ਗਾਰ ਗਰੰਟੀ ਕਾਨੂੰਨ ਦੀ ਥਾਂ ਲਿਆਂਦੇ ਨਵੇਂ ਕਾਨੂੰਨ ਖ਼ਿਲਾਫ਼ ਕਾਂਗਰਸ ਪਾਰਲੀਮਾਨੀ ਪਾਰਟੀ ਦੀ ਚੇਅਰਪਰਸਨ ਸ਼੍ਰੀਮਤੀ ਸੋਨੀਆ ਗਾਂਧੀ, ਰਾਸ਼ਟਰੀ ਪ੍ਰਧਾਨ ਮਲਕ ਅਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਜੀ ਦੀ ਅਗਵਾਈ ਵਿੱਚ ਦੇਸ਼ ਭਰ ਵਿੱਚ ਅੰਦੋਲਨ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਸਾਲ ਦੋ ਕਰੋੜ ਲੋਕਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਕਰ ਕੇ ਸੱਤਾ ਸੰਭਾਲਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪਿਛਲੇ 11 ਸਾਲਾਂ ਵਿੱਚ ਰੋਜ਼ਗਾਰ ਤਾਂ ਨਹੀਂ ਦਿੱਤਾ ਸਗੋਂ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੇ ਪੇਂਡੂ ਰੋਜ਼ਗਾਰ ਗਰੰਟੀ ਵਾਲੇ ਮਨਰੇਗਾ ਕਾਨੂੰਨ ਨੂੰ ਹੀ ਖ਼ਤਮ ਕਰ ਕੇ ਕਰੋੜਾਂ ਗ਼ਰੀਬ ਮਜ਼ਦੂਰਾਂ ਦਾ ਰੋਜ਼ਗਾਰ ਖੋਹਣ ਦੀ ਵਿਉਂਤ ਜ਼ਰੂਰ ਬਣਾ ਲਈ ਹੈ। ਡਾਕਟਰ ਅਮਰ ਸਿੰਘ ਨੇ ਇਹ ਵੀ ਕਿਹਾ ਕਿ ਮੰਗ ਅਨੁਸਾਰ ਰੋਜ਼ਗਾਰ ਦੀ ਗਰੰਟੀ ਦੇਣ ਵਾਲਾ ਕਾਨੂੰਨ ਖ਼ਤਮ ਕਰ ਕੇ ਮਜ਼ਦੂਰਾਂ ਦੇ ਹੱਕਾਂ ‘ਤੇ ਹੀ ਡਾਕਾ ਨਹੀਂ ਮਾਰਿਆ, ਸਗੋਂ ਪੰਚਾਇਤਾਂ ਦੇ ਅਧਿਕਾਰਾਂ ਨੂੰ ਵੀ ਖੋਰਾ ਲਾਇਆ ਹੈ ਅਤੇ ਸੂਬਾ ਸਰਕਾਰਾਂ ਉਪਰ ਵੀ ਭਾਰੀ ਆਰਥਿਕ ਬੋਝ ਪਾ ਕੇ ਦੇਸ਼ ਦੇ ਸੰਘੀ ਢਾਂਚੇ ਉਪਰ ਵੀ ਹਮਲਾ ਕੀਤਾ ਹੈ। ਡਾਕਟਰ ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਦੇ ਕਰੋੜਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਖੋਹ ਲੈਣ ਵਾਲੇ ਇਸ ਨਵੇਂ ਕਾਨੂੰਨ ਖ਼ਿਲਾਫ਼ ਪਾਰਲੀਮੈਂਟ ਦੇ ਅੰਦਰ ਅਤੇ ਬਾਹਰ ਵੀ ਅਵਾਜ਼ ਬੁਲੰਦ ਕੀਤੀ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ
Next articleਮਾਸਟਰ ਕਰਮਜੀਤ ਸਿੰਘ ਗਰੇਵਾਲ ਦੀ ਬਾਲ ਗੀਤ ਪੁਸਤਕ “ਸੋਨੇ ਦੇ ਦਾਣੇ” ਰਿਲੀਜ਼