ਫੈਡਰੇਸ਼ਨ ਵੱਲੋਂ 125 ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਸ੍ਰਿਸ਼ਟੀ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਯੰਗ ਸਿੱਖ ਫੈਡਰੇਸ਼ਨ (ਰਜ਼ਿ) ਧਰਮ ਪ੍ਰਚਾਰ ਜੱਥਾ ਵੱਲੋਂ ਸਾਲਾਨਾ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਦਸਵੀਂ, ਪਿੰਡ ਚੱਕਰ ਵਿਖੇ ਮੌਜੂਦਾ ਗ੍ਰਾਮ ਪੰਚਾਇਤ, ਸਾਬਕਾ ਗ੍ਰਾਮ ਪੰਚਾਇਤ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ l ਇਸ ਮੌਕੇ ਤੇ ਦਵਿੰਦਰ ਸਿੰਘ ਖਾਲਸਾ ਜਰਨਲ ਸਕੱਤਰ ਯੰਗ ਸਿੱਖ ਫੈਡਰੇਸ਼ਨ (ਰਜ਼ਿ) ਧਰਮ ਪ੍ਰਚਾਰ ਜੱਥਾ ਚਕਰ ਨੇ ਦੱਸਿਆ ਕਿ ਮਹਾਨ ਖੂਨਦਾਨ ਕੈਂਪ ਦੀ ਆਰੰਭਤਾ ਭਾਈ ਸਾਹਿਬ ਨੇ ਅਰਦਾਸ ਬੇਨਤੀ ਕਰਨ ਤੋਂ ਬਾਅਦ ਹੁਕਮਨਾਮਾ ਲੈਣ ਉਪਰੰਤ ਖੂਨਦਾਨ ਕੈਂਪ ਦਾ ਉਦਘਾਟਨ ਮੌਜੂਦਾ ਗ੍ਰਾਮ ਪੰਚਾਇਤ ਅਤੇ ਸਾਬਕਾ ਗ੍ਰਾਮ ਪੰਚਾਇਤ ਅਤੇ ਪਿੰਡ ਚੱਕਰ ਦੀਆਂ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਰੀਬਣ ਕੱਟ ਕੇ ਕੀਤਾ ਗਿਆ। ਇਸ ਮੌਕੇ ਤੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਮਹਾਨ ਖੂਨਦਾਨ ਕੈਂਪ ਦੌਰਾਨ 125 ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਸੁਸਾਇਟੀ ਦੇ ਮੈਂਬਰ ਬਹਾਦਰ ਸਿੰਘ ਢਿਲੋਂ, ਜਗਜੀਤ ਸਿੰਘ ਢੀਂਗਰਾ, ਪਤਵੰਤੇ ਸੱਜਣ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



