ਸਮਾਜਿਕ ਅਤੇ ਜਨਤਕ ਜਥੇਬੰਦੀਆਂ ਨੇ ਲੁਧਿਆਣਾ ਦੇ ਸੀਰਤ ਹਸਪਤਾਲ ਅੱਗੇ ਧਰਨਾ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀ ਡਾਕਟਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ
ਮਹਿਲ ਕਲਾਂ/ਲੁਧਿਆਣਾ, (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਮਹਿਲ ਕਲਾਂ ਦੇ ਡਾਕਟਰ ਡਾ. ਮਿੱਠੂ ਮੁਹੰਮਦ ਦੇ ਪਰਿਵਾਰ ਨਾਲ ਵਾਪਰੇ ਦੁਖਦਾਈ ਹਾਦਸੇ ਨੇ ਹੁਣ ਗੰਭੀਰ ਰੂਪ ਧਾਰ ਲਿਆ ਹੈ। ਜਣੇਪੇ ਦੌਰਾਨ ਮੌਤ ਦਾ ਸ਼ਿਕਾਰ ਹੋਈ ਨਾਜ਼ੀਆ ਪ੍ਰਵੀਨ ਦੇ ਮਾਮਲੇ ਵਿੱਚ ਪਰਿਵਾਰ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਇਨਸਾਫ਼ ਦੀ ਮੰਗ ਤੇਜ਼ ਹੋ ਗਈ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਕਾਰਨ ਇੱਕ ਨੌਜਵਾਨ
ਮਹਿਲਾ ਦੀ ਜ਼ਿੰਦਗੀ ਚਲੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਡਿਲੀਵਰੀ ਤੋਂ ਬਾਅਦ ਜਦੋਂ ਨਾਜ਼ੀਆ ਦੀ ਹਾਲਤ ਵਿਗੜਣ ਲੱਗੀ, ਤਾਂ ਡਾਕਟਰੀ ਸਟਾਫ਼ ਵੱਲੋਂ ਸਮੇਂ ਸਿਰ ਠੀਕ ਇਲਾਜ ਨਹੀਂ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਮਹਿਲ ਕਲਾਂ ਅਤੇ ਮਲੇਰਕੋਟਲਾ ਤੋਂ ਆਈਆਂ ਵੱਖ-ਵੱਖ ਸਮਾਜਿਕ ਅਤੇ ਜਨਤਕ ਜਥੇਬੰਦੀਆਂ ਨੇ ਲੁਧਿਆਣਾ ਦੇ ਸੀਰਤ ਹਸਪਤਾਲ ਅੱਗੇ ਧਰਨਾ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀ ਡਾਕਟਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਜਦ ਤੱਕ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਪਰਿਵਾਰ ਨੇ ਵੀ ਸਪਸ਼ਟ ਕਰ ਦਿੱਤਾ ਹੈ ਕਿ ਇਨਸਾਫ਼ ਮਿਲਣ ਤੋਂ ਬਿਨਾਂ ਮ੍ਰਿਤਕਾ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਧਰ, ਮੌਕੇ ‘ਤੇ ਪੁੱਜੀ ਪੁਲਿਸ ਵੱਲੋਂ ਹਾਲਾਤਾਂ ਨੂੰ ਕਾਬੂ ਵਿੱਚ ਰੱਖਣ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਦੋਹਾਂ ਪੱਖਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਤਰੀਕੇ ਨਾਲ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ, ਹਸਪਤਾਲ ਦੇ ਬਾਹਰ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ ਅਤੇ ਇਲਾਕੇ ਵਿੱਚ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



