ਮਾਨਸਾ (ਸਮਾਜ ਵੀਕਲੀ) ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਨਾਲ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਐਮ.ਡੀ.ਆਰ.ਦੀ ਇੱਕ ਰੀਵਿਊ ਮੀਟਿੰਗ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਕੀਤੀ ਗਈ। ਡਾਕਟਰ ਕੰਵਲਪ੍ਰੀਤ ਕੌਰ ਬਰਾੜ ਜਿਲਾ ਪਰਿਵਾਰ ਭਲਾਈ ਅਫ਼ਸਰ ਵੱਲੋਂ ਇਸ ਦੀ ਸਮੀਖਿਆ ਕੀਤੀ ਗਈ ਜਿਸ ਵਿੱਚ ਸਬੰਧਤ ਐੱਲ,ਐਚ ਵੀ,ਏ.ਐਨ.ਐਮ.,ਆਸ਼ਾ ਵਰਕਰ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਨੇ ਭਾਗ ਲਿਆ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜਿਲਾ ਮਾਨਸਾ ਵਿਖੇ ਅਪ੍ਰੈਲ 2025 ਤੋਂ ਹੁਣ ਤੱਕ 7 ਕੁੱਲ ਮੌਤਾਂ ਹੋਈਆਂ,ਜਿਨਾ ਵਿੱਚੋ ਅੱਜ 2 ( ਮੈਟਰਨਲ ਮੌਤਾਂ ) ਦਾ ਰੀਵਿਊ ਕੀਤਾ ਗਿਆ। ਜਿਸ ਵਿੱਚੋ 4 ਦਾ ਪਹਿਲਾਂ ਹੀ ਰੀਵਿਊ ਕੀਤਾ ਜਾ ਚੁੱਕਾ ਹੈ ,ਇਸ ਮੀਟਿੰਗ ਦੌਰਾਨ ਕਮੇਟੀ ਵੱਲੋਂ ਸਮੂਹ ਭਾਗ ਲੈਣ ਆਏ ਅਧਿਕਾਰੀਆਂ ਕਰਮਚਾਰੀਆਂ ਨੂੰ ਸੁਝਾਅ ਦਿੱਤੇ ਗਏ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਜਲਦੀ ਤੋਂ ਜਲਦੀ ਕੀਤੀ ਜਾਵੇ। ਡਾਕਟਰ ਰਾਏ.ਨੇ ਦਸਿਆ ਕਿ ਹਰ ਗਰਭਵਤੀ ਔਰਤ ਦੀਆਂ ਘੱਟੋ ਘੱਟ ਚਾਰ ਏ.ਐਨ.ਸੀ. ਚੈਕ ਅੱਪ ਜਰੂਰ ਕੀਤੇ ਜਾਣ। ਇਸ ਦੌਰਾਨ ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕ ਅੱਪ ਜਰੂਰ ਕਰਵਾਇਆ ਜਾਵੇ। ਲੋੜ ਪੈਣ ਤੇ ਸਮੇਂ ਸਮੇਂ ਤੇ ਚੈਕ ਅੱਪ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ਤੇ ਹਾਈ ਰਿਸ਼ਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈਕਲਿਸ਼ਟ ਅਨੁਸਾਰ ਉਹਨਾਂ ਦੀ ਕੌਸਲਿੰਗ ਕੀਤੀ ਜਾਵੇ ਤਾਂ ਕਿ ਨਾਰਮਲ ਪ੍ਰੈਗਨੈਂਸੀ ਅਤੇ ਹਾਈ ਰਿਸਕ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦਾ ਐਮ.ਸੀ.ਪੀ. ਕਾਰਡ ਉਤੇ ਰੈਡ ਕਲਰ ਸਟੈਂਪ ਲਗਾ ਕੇ ਐਚ.ਆਰ.ਪੀ. ਨੋਟ ਲਿਖਿਆ ਜਾਵੇ। ਹਾਈ ਰਿਸ਼ਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੀਆਂ ਸਾਰੀਆਂ ਰਿਪੋਰਟਾਂ ਅਤੇ ਟੈਸਟ ਦੀ ਫੋਟੋ ਕਾਪੀ ਕਰਵਾ ਕੇ ਏ.ਐਨ.ਐਮ ਵਲੋ ਰਿਕਾਰਡ ਰੱਖਿਆ ਜਾਵੇ। ਹਾਈ ਰਿਸਕ ਗਰਭਵਤੀ ਮਾਵਾਂ ਦਾ ਰਿਕਾਰਡ ਏ.ਐਨ.ਐਮ. ਵੱਲੋਂ ਸਮੇਂ ਸਮੇਂ ਤੇ ਅਪਡੇਟ ਕੀਤਾ ਜਾਵੇ ਅਤੇ ਸਬੰਧਤ ਗਾਈਨੋਕਾਲੋਜਿਸਟ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਸਮੇਂ ਸਮੇਂ ਸਿਰ ਜਾਣੂੰ ਕਰਵਾਇਆ ਜਾਵੇ। ਹਾਈਰਿਸ਼ਕ ਗਰਭਵਤੀ ਮਾਵਾਂ ਨੂੰ, ਉਹਨਾਂ ਦੇ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਐਜੂਕੇਟ ਕਰਕੇ ਉਸ ਦੀ ਡਲਵਰੀ ਕਿਸੇ ਵੱਡੇ ਹਸਪਤਾਲ (ਸੰਸਥਾਗਤ) ਵਿੱਚ ਕਰਵਾਈ ਜਾਵੇ ਤਾਂ ਕਿ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ,ਇਸ ਮੌਕੇ ਡਾਕਟਰ ਕੰਵਲਪ੍ਰੀਤ ਕੌਰ ਬਰਾੜ ਜਿਲਾ ਪਰਿਵਾਰ ਭਲਾਈ ਅਫ਼ਸਰ,ਡਾਕਟਰ ਜਗਜੀਤ ਸਿੰਘ ਐੱਸ.ਐਮ.ਓ.ਮਾਨਸਾ,ਡਾ ਬਲਜਿੰਦਰ ਕੌਰ ਸੀਨੀਅਰ ਮੈਡੀਕਲ ਅਫਸਰ ਖਿਆਲਾ ਕਲਾਂ,ਡਾ ਸ਼ੇਰ ਜੰਗ ਸਿੰਘ ਸਿਧੁ ਸੈਕਰੇਟਰੀ ਆਈ,ਐਮ,ਏ,ਡਾ਼.ਨਵਜੋਤ ਕੌਰ ਸਰਾਂ,ਔਰਤ ਰੋਗਾਂ ਦੇ ਮਾਹਿਰ ਡਾਕਟਰ ਰਜਨੀ,ਡਾ ਗੁਰਜੀਵਨ ਸਿੰਘ,ਡਾ਼ ਸ਼ੈਂਕੀ ਬਾਂਸਲ ,ਨਰਸਿੰਗ ਸਿਸਟਰ ਰਜਨੀ ,ਨੀਰੂ ਬਾਲਾ ,ਮਾਸ ਮੀਡੀਆ ਵਿੰਗ ਦੀ ਤਰਫੋ ਵਿਜੈ ਕੁਮਾਰ ਜਿਲਾ ਸਮੂਹ ਸਿੱਖਿਆਂ ਅਤੇ ਸੂਚਨਾ ਅਫਸਰ,ਅਵਤਾਰ ਸਿੰਘ ਜਿਲਾ ਪ੍ਰੋਗਰਾਮ ਮੈਨੇਜਰ,ਤਿਰਲੋਕ ਸਿੰਘ ਡਿਪਟੀ ਮਾਸ ਮੀਡੀਆ ਅਫਸਰ,ਸ਼ਰਨਜੀਤ ਕੌਰ,ਸਬੰਧਤ ਐੱਲ.ਐਚ.ਵੀ, ਏ.ਐਂ.ਐਮ.ਅਤੇ ਆਸਾ ਵਰਕਰ ਅਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਚਾਨਣਦੀਪ ਸਿੰਘ ਔਲਖ, ਸੰਪਰਕ 9876888177
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



