ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਫੈਸਲੇ ਦਾ ਸਵਾਗਤ

ਚੰਡੀਗੜ੍ਹ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਿਖਰਲੀ ਅਦਾਲਤ ਦੇ ਹੁਕਮਾਂ ਤਹਿਤ ਕੇਸ ਦੇ ਚਸ਼ਮਦੀਦ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਘਟਨਾ ਨਾਲ ਸਬੰਧਤ ਐੱਫਆਈਆਰ ਵਿਚ ਗ੍ਰਿਫਤਾਰ ਕੀਤੇ 4 ਕਿਸਾਨਾਂ ਨੂੰ ਕਤਲ ਦਾ ਮੁਕੱਦਮਾ ਰੱਦ ਕਰ ਕੇ ਤੁਰੰਤ ਰਿਹਾਅ ਕੀਤਾ ਜਾਵੇ।

ਕਿਸਾਨ ਆਗੂਆਂ ਬੂਟਾ ਸਿੰਘ ਬੁਰਜਗਿੱਲ, ਹਰਮੀਤ ਸਿੰਘ ਕਾਦੀਆਂ, ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਅਜਨਾਲਾ, ਰੁਲਦੂ ਸਿੰਘ ਮਾਨਸਾ, ਫੁਰਮਾਨ ਸਿੰਘ ਸੰਧੂ, ਸਤਨਾਮ ਸਿੰਘ ਬਹਿਰੂ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ, ਮੁਕੇਸ਼ ਚੰਦਰ, ਲਖਵਿੰਦਰ ਸਿੰਘ, ਆਦਿ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਇਹ ਟਿੱਪਣੀਆਂ ਕਿ ਅਲਾਹਾਬਾਦ ਹਾਈ ਕੋਰਟ ਨੇ ਜਲਦਬਾਜ਼ੀ ਵਿਚ ਜ਼ਮਾਨਤ ਦਿੰਦੇ ਹੋਏ ਸਬੂਤਾਂ ਨੂੰ ਨਜ਼ਰਅੰਦਾਜ਼ ਕਰਨ ਦੇ ਨਾਲ ਪੀੜਤ ਧਿਰ ਨੂੰ ਕਾਨੂੰਨ ਮੁਤਾਬਕ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ, ਸਾਬਤ ਕਰਦੀਆਂ ਹਨ ਕਿ ਹਾਈ ਕੋਰਟ ਨੇ ਨਿਆਂ ਦੇ ਸਾਰੇ ਬੁਨਿਆਦੀ ਮਾਪਦੰਡਾਂ ਨੂੰ ਦਰਕਿਨਾਰ ਕਰਕੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਸੀ। ਕਿਸਾਨ ਆਗੂਆਂ ਨੇ ਸੁਪਰੀਮ ਕੋਰਟ ਵਿੱਚ ਪੀੜਤ ਕਿਸਾਨ ਪਰਿਵਾਰਾਂ ਦੀ ਪੈਰਵੀ ਕਰਨ ਵਾਲੇ ਵਕੀਲਾਂ ਦੁਸ਼ਿਅੰਤ ਦਵੇ ਅਤੇ ਪ੍ਰਸ਼ਾਂਤ ਭੂਸ਼ਣ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਖੀਮਪੁਰ ਕੇਸ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ
Next articleਕਿਸਾਨਾਂ ਨੂੰ ਨਿਆਂ ਮਿਲਣ ਦੀ ਆਸ ਬੱਝੀ: ਟਿਕੈਤ