ਨਵੀਂ ਦਿੱਲੀ (ਸਮਾਜ ਵੀਕਲੀ): ਮੁਸਲਿਮ ਜਥੇਬੰਦੀ ਜਮਾਇਤ ਉਲੇਮਾ-ਏ-ਹਿੰਦ ਨੇ ਕਰਨਾਟਕ ਹਾਈ ਕੋਰਟ ਦੇ ਫ਼ੈਸਲੇ ’ਤੇ ਡੂੰਘੀ ਨਿਰਾਸ਼ਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਫ਼ੈਸਲੇ ਦਾ ਮੁਸਲਿਮ ਲੜਕੀਆਂ ਦੀ ਧਾਰਮਿਕ ਆਜ਼ਾਦੀ ਤੇ ਸਿੱਖਿਆ ’ਤੇ ਮਾੜਾ ਪ੍ਰਭਾਵ ਪਵੇਗਾ। ਜਥੇਬੰਦੀ ਦੇ ਮੁਖੀ ਮੌਲਾਨਾ ਮਹਿਮੂਦ ਮਦਾਨੀ ਨੇ ਕਿਹਾ ਕੋਈ ਵੀ ਸਮਾਜ ਕੁਝ ਮੁੱਦਿਆਂ ਦੇ ਸਬੰਧ ’ਚ ਸਿਰਫ਼ ਕਾਨੂੰਨੀ ਨਿਯਮਾਂ ਨਾਲ ਨਹੀਂ ਚੱਲ ਸਕਦਾ, ਜਿਨ੍ਹਾਂ ’ਚ ਰਵਾਇਤੀ ਤੇ ਸਮਾਜਿਕ ਮੁੱਲ ਵੀ ਸ਼ਾਮਲ ਹੋਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly