ਨਵੀਂ ਦਿੱਲੀ — ਦਿੱਲੀ ਦੇ ਪੁਰਾਣੇ ਰਾਜੇਂਦਰ ਨਗਰ ‘ਚ ਇਕ ਕੋਚਿੰਗ ਇੰਸਟੀਚਿਊਟ ‘ਚ ਹਾਦਸੇ ‘ਚ 3 ਬੱਚਿਆਂ ਦੀ ਮੌਤ ਤੋਂ ਬਾਅਦ ਕੇਜਰੀਵਾਲ ਸਰਕਾਰ ਹਰਕਤ ‘ਚ ਆ ਗਈ ਹੈ। ਦਿੱਲੀ ਸਰਕਾਰ ਕੋਚਿੰਗ ਸੰਸਥਾਵਾਂ ਨੂੰ ਨਿਯਮਤ ਕਰਨ ਲਈ ਕਾਨੂੰਨ ਲਿਆਉਣ ਦੀ ਤਿਆਰੀ ਕਰ ਰਹੀ ਹੈ। ‘ਆਪ’ ਨੇਤਾ ਅਤੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਸਰਕਾਰ ਕੋਚਿੰਗ ਸੰਸਥਾਵਾਂ ਨੂੰ ਨਿਯਮਤ ਕਰਨ ਲਈ ਕਾਨੂੰਨ ਲਿਆਏਗੀ ਅਤੇ ਕੋਚਿੰਗ ਸੰਸਥਾਵਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਤੋਂ ਸੁਝਾਅ ਵੀ ਲਏ ਜਾਣਗੇ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੋਚਿੰਗ ਸੈਂਟਰਾਂ ਬਾਰੇ ਕਾਨੂੰਨ ਬਣਾਉਣ ਲਈ ਇੱਕ ਕਮੇਟੀ ਬਣਾਏਗੀ। ਇਸ ਕਮੇਟੀ ਵਿੱਚ ਅਧਿਕਾਰੀ, ਵਿਦਿਆਰਥੀ ਅਤੇ ਕੋਚਿੰਗ ਇੰਸਟੀਚਿਊਟ ਸ਼ਾਮਲ ਕੀਤੇ ਜਾਣਗੇ, ਰਾਜਿੰਦਰ ਨਗਰ ਹਾਦਸੇ ਤੋਂ ਬਾਅਦ ਐਮਸੀਡੀ ਦੀ ਮੇਅਰ ਸ਼ੈਲੀ ਓਬਰਾਏ ਨੇ ਕਿਹਾ ਕਿ ਬੇਸਮੈਂਟ ਵਿੱਚ ਚੱਲ ਰਹੇ ਕੋਚਿੰਗ ਇੰਸਟੀਚਿਊਟਸ ਵਿਰੁੱਧ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਰਾਜਿੰਦਰ ਨਗਰ, ਮੁਖਰਜੀ ਨਗਰ ਅਤੇ ਪ੍ਰੀਤ ਵਿਹਾਰ ਵਿੱਚ ਹੁਣ ਤੱਕ 30 ਬੇਸਮੈਂਟਾਂ ਨੂੰ ਸੀਲ ਕੀਤਾ ਜਾ ਚੁੱਕਾ ਹੈ। ਕਈ ਕੋਚਿੰਗ ਸੈਂਟਰਾਂ ਨੂੰ ਦਿਖਾਓ ਨੋਟਿਸ ਵੀ ਜਾਰੀ ਕੀਤੇ ਗਏ ਹਨ। ਪੂਰੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਦਿੱਲੀ ਦੇ ਪੁਰਾਣੇ ਰਾਜੇਂਦਰ ਨਗਰ ਸਥਿਤ ਰਾਓ ਆਈਏਐਸ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਸ਼ਨੀਵਾਰ ਸ਼ਾਮ ਮੀਂਹ ਤੋਂ ਬਾਅਦ ਪਾਣੀ ਭਰ ਜਾਣ ਕਾਰਨ ਹਾਦਸਾ ਵਾਪਰ ਗਿਆ। ਇਸ ਦੌਰਾਨ ਕੋਚਿੰਗ ਵਿੱਚ ਪੜ੍ਹਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ ਅਤੇ ਹਾਦਸੇ ਦੀ ਜਾਂਚ ਲਈ ਕਈ ਟੀਮਾਂ ਦਾ ਗਠਨ ਕੀਤਾ ਹੈ। ਪੁਲੀਸ ਨੇ ਕੋਚਿੰਗ ਸੈਂਟਰ ਦੇ ਮਾਲਕ ਅਭਿਸ਼ੇਕ ਗੁਪਤਾ ਅਤੇ ਕੋਆਰਡੀਨੇਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly