ਦਿੱਲੀ ਸਰਕਾਰ ਪਹਿਲੀ ਜਨਵਰੀ ਨੂੰ 10 ਸਾਲ ਪੂਰੇ ਕਰਨ ਵਾਲੇ ਸਾਰੇ ਡੀਜ਼ਲ ਵਾਹਨਾਂ ਦੀ ਰਜਿਸਟਰੇਸ਼ਨ ਰੱਦ ਕਰੇਗੀ

Air pollution in Delhi-NCR

ਨਵੀਂ ਦਿੱਲੀ (ਸਮਾਜ ਵੀਕਲੀ):  ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਿੱਲੀ ਸਰਕਾਰ 1 ਜਨਵਰੀ 2022 ਨੂੰ 10 ਸਾਲ ਪੂਰੇ ਕਰ ਚੁੱਕੇ ਸਾਰੇ ਡੀਜ਼ਲ ਵਾਹਨਾਂ ਦੀ ਰਜਿਸਟਰੇਸ਼ਨ ਰੱਦ ਕਰ ਦੇਵੇਗੀ। ਹਾਲਾਂਕਿ, ਸਰਕਾਰ ਅਜਿਹੇ ਵਾਹਨਾਂ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰੇਗੀ ਤਾਂ ਜੋ ਉਨ੍ਹਾਂ ਨੂੰ ਹੋਰ ਥਾਵਾਂ ‘ਤੇ ਦੁਬਾਰਾ ਰਜਿਸਟਰ ਕੀਤਾ ਜਾ ਸਕੇ। ਇਸ ਹਫਤੇ ਦੇ ਸ਼ੁਰੂ ਵਿੱਚ ਦਿੱਲੀ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਆਦੇਸ਼ ਅਨੁਸਾਰ ਅਜਿਹੇ ਡੀਜ਼ਲ ਵਾਹਨਾਂ ਲਈ ਕੋਈ ਐੱਨਓਸੀ ਜਾਰੀ ਨਹੀਂ ਕੀਤਾ ਜਾਵੇਗਾ ਜਿਨ੍ਹਾਂ ਦੀ ਰਜਿਸਟ੍ਰੇਸ਼ਨ 15 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਚੋਣਾਂ: ਸਥਾਨਕ ਪ੍ਰਸ਼ਾਸਨ ਦੇ ਪੱਖਪਾਤ ਰਵੱਈਏ ਤੇ ਸ਼ਰਾਬ, ਨਕਦੀ ਤੇ ਡਰੱਗਜ਼ ਦੀ ਦੁਰਵਰਤੋਂ ਦੇ ਮਾਮਲੇ ਉੱਭਰੇ
Next articleਬੇਅਦਬੀ ਕਾਂਡ ਤੇ ਘਪਲਿਆਂ ਨੂੰ ਅੰਜਾਮ ਦੇਣ ਵਾਲੇ ਬਖ਼ਸ਼ੇ ਨਹੀਂ ਜਾਣਗੇ: ਚੰਨੀ