ਰੇਲਵੇ ਕਰਾਸਿੰਗ ਫਾਟਕ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਨਾਂ ਰੇਲਵੇ ਅਧਿਕਾਰੀਆਂ ਨੂੰ ਦਿੱਤਾ ਮੰਗ ਪੱਤਰ
ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਹੈਰੀਟੇਜ ਸ਼ਹਿਰ ਕਪੂਰਥਲਾ ਦੇ ਪਿੰਡ ਵਡਾਲਾ ਕਲਾਂ,ਵਡਾਲਾ ਖੁਰਦ,ਫਿਆਲੀ,ਕੋਟ ਕਰਾਰ ਖਾਂ,ਢਪਈ,ਕੋਟ ਗੋਬਿੰਦਪੁਰ,ਇਬਨਾਂ,ਮੇਨਵਾਂ ਤਹਿਸੀਲ ਦੇ ਵਾਸੀਆਂ ਨੂੰ ਰੇਲਵੇ ਲਾਈਨ ਫਲਾਈ ਓਵਰ ਦੇ ਨਿਰਮਾਣ ਕਾਰਨ ਕਰਾਸਿੰਗ ਫਾਟਕ ਬੰਦ ਹੋਣ ਕਾਰਨ ਆ ਰਹੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਰੇਲਵੇ ਲਾਈਨ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਸੁਨੀਲ ਕੁਮਾਰ ਅਤੇ ਸੀਨੀਅਰ ਅਧਿਕਾਰੀ ਵਰਮਾ ਨੇ ਪਿੰਡ ਵਡਾਲਾ ਕਲਾਂ ਦਾ ਦੌਰਾ ਕੀਤਾ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ ਅਤੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਵੀ ਮੌਜੂਦ ਸਨ।ਇਸ ਦੌਰਾਨ ਪਿੰਡ ਵਡਾਲਾ ਕਲਾਂ,ਵਡਾਲਾ ਖੁਰਦ,ਫਿਆਲੀ,ਕੋਟ ਕਰਾਰ ਖਾਂ,ਢਪਈ,ਕੋਟ ਗੋਬਿੰਦਪੁਰ,ਇਬੱਣ,ਮੇਨਵਾਂ ਤਹਿਸੀਲ ਦੇ ਵਾਸੀਆਂ ਨੇ ਉਕਤ ਰੇਲਵੇ ਅਧਿਕਾਰੀਆਂ ਨੂੰ ਕਰਾਸਿੰਗ ਫਾਟਕ ਦੇ ਬੰਦ ਹੋਣ ਕਾਰਨ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਾਮ ਇਕ ਮੰਗ ਪੱਤਰ ਦਿੱਤਾ।ਜਿਸ ਵਿਚ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਡਾਲਾ ਕਲਾਂ ਵਿਖੇ ਰੇਲਵੇ ਲਾਈਨ ਤੇ ਫਲਾਈਓਵਰ ਦੇ ਬਣਿਆ ਹੈ ਅਤੇ ਫਲਾਈ ਓਵਰ ਬਣਨ ਦੇ ਕਾਰਨ ਜੋ ਰੇਲਵੇ ਕਰਾਸਿੰਗ ਫਾਟਕ ਲੱਗਿਆ ਸੀ,ਉਸਨੂੰ ਬੰਦ ਕਰ ਦਿੱਤਾ ਗਿਆ ਹੈ।
ਇਸ ਰੇਲਵੇ ਫਾਟਕ ਦੇ ਬੰਦ ਹੋਣ ਕਾਰਨ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਰੇਲਵੇ ਲਾਈਨ ਤੋਂ ਦੂਸਰੇ ਪਾਸੇ ਗੁਰਦੁਆਰਾ ਸਾਹਿਬ,ਸਕੂਲ,ਡਿਸਪੈਂਸਰੀ,ਦਾਣਾ ਮੰਡੀ ਅਤੇ ਹਰੀਜਨ ਕਲੋਨੀ ਅਤੇ ਵਡਾਲਾ ਕਲਾਂ ਦੇ ਵਸਨੀਕਾਂ ਦੀ ਕਰੀਬ ਦੋ ਢਾਈ ਸੌ ਏਕੜ ਜ਼ਮੀਨ ਹੈ ਅਤੇ ਪਿੰਡ ਵਡਾਲਾ ਕਲਾਂ ਵਾਲੀ ਸਾਈਡ ਬੈਂਕ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਹੋਣ ਕਾਰਨ ਹੋਰਨਾਂ ਪਿੰਡਾਂ ਦੇ ਵਸਨੀਕਾਂ ਨੂੰ ਰੇਲਵੇ ਕਰਾਸਿੰਗ ’ਤੇ ਕੋਈ ਰਸਤਾ ਨਹੀਂ ਹੋਣ ਦੇ ਕਾਰਨ ਬੱਚਿਆਂ ਨੂੰ ਸਕੂਲ ਜਾਣ ਲਈ ਤੇ ਸੰਗਤ ਨੂੰ ਗੁਰਦੁਆਰਾ ਸਾਹਿਬ ਜਾਣ ਲਈ ਫਲਾਈਓਵਰ ਦੇ ਉਪਰ ਤੋਂ ਆਉਣ ਲਈ ਤਕਰੀਬਨ ਦੋ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਲੰਘਣਾ ਪੈਂਦਾ ਹੈ ਅਤੇ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਫਲਾਈਓਵਰ ਦੇ ਨਿਰਮਾਣ ਨਾ ਹੋਣ ਕਾਰਨ ਰੇਲਵੇ ਫਾਟਕ ਬੰਦ ਹੋਣ ਨਾਲ ਅਤੇ ਅੰਡਰ ਪਾਸ ਨਾ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਫਲਾਈਓਵਰ ਦੇ ਉੱਪਰ ਤੋਂ ਆਉਣਾ-ਜਾਣਾ ਬਹੁਤ ਮੁਸ਼ਕਿਲ ਹੋ ਰਿਹਾ ਹੈ।
ਇਸ ਕਾਰਨ ਪਿੰਡ ਵਾਸੀਆਂ ਅਤੇ ਖੇਤਰ ਵਾਸੀਆਂ ਨੂੰ ਆਪਣੇ ਖੇਤਾਂ ਵਿਚ ਜਾਣ ਅਤੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਉਣ ਵਿਚ ਬਹੁਤ ਮੁਸ਼ਕਿਲ ਹੁੰਦੀ ਹੈ।ਇਸ ਦੌਰਾਨ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਰੇਲਵੇ ਕਰਾਸਿੰਗ ਤੇ ਜੋ ਰੇਲਵੇ ਫਾਟਕ ਬਣਿਆ ਹੈ ਨੂੰ ਖੋਲ੍ਹਿਆ ਜਾਵੇ ਜਾਂ ਫਿਰ ਅੰਡਰ ਪਾਸ ਬਣਵਾਇਆ ਜਾਵੇ ਤਾਂ ਜੋ ਪਿੰਡ ਵਾਸੀਆਂ ਅਤੇ ਖੇਤਰ ਵਾਸੀਆਂ ਦੀਆ ਮੁਸ਼ਕਿਲ ਦਾ ਹੱਲ ਹੋ ਸਕੇ।ਇਸ ਦੌਰਾਨ ਰੇਲਵੇ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੀ ਸਰਕਾਰ ਤੱਕ ਪਹੁੰਚਾਇਆ ਜਾਵੇਗਾ।ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਕੇਂਦਰ ਸਰਕਾਰ ਅੱਗੇ ਰੱਖਿਆ ਜਾਵੇਗਾ ਅਤੇ ਇਸ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।
ਖੋਜੇਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਭਾਜਪਾ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।ਕੇਂਦਰ ਸਰਕਾਰ ਨੇ ਸਬਦਾ ਸਾਥ,ਸਬਦਾ ਵਿਕਾਸ ਅਤੇ ਸਬਦਾ ਵਿਸ਼ਵਾਸ ਦੇ ਨਾਅਰੇ ਨੂੰ ਸਾਕਾਰ ਕਰਨ ਦਾ ਕੰਮ ਕੀਤਾ ਹੈ।ਸਰਕਾਰ ਨੇ ਅੰਤਿਮ ਲਾਇਨ ਵਿਚ ਖੜੇ ਹਰ ਗਰੀਬ ਵਿਅਕਤੀ ਨੂੰ ਤਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ।ਖੋਜੇਵਾਲ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ ਬਾਅਦ ਹੁਣ ਤੱਕ ਦੀ ਕਾਮਯਾਬ ਅਤੇ ਗਰੀਬ ਭਲਾਈ ਵਾਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਰਹੀ ਹੈ।ਪਹਿਲਾ ਦੀ ਸਰਕਾਰ ਦੇ ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਜਾ ਕੇ ਭਾਰਤ ਲਈ ਕਰਜ਼ਾ ਲੈ ਕੇ ਆਉਂਦੇ ਸਨ ਪਰ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੂਜੇ ਦੇਸ਼ਾਂ ਵਿੱਚ ਜਾਂਦੇ ਹਨ ਤਾਂ ਉਨ੍ਹਾਂ ਦੇ ਸਨਮਾਨ ਵਿੱਚ ਰਾਸ਼ਟਰਪਤੀ ਪ੍ਰੋਟੋਕਾਲ ਤੋੜ ਕੇ ਉਨ੍ਹਾਂ ਦਾ ਸਵਾਗਤ ਕਰਦੇ ਹਨ।ਇਸ ਮੌਕੇ ਤੇ ਸਰਪੰਚ ਤਰਨਜੀਤ ਕੌਰ,ਸਾਬਕਾ ਸਰਪੰਚ ਸਰਬਣ ਸਿੰਘ,ਸਾਬਕਾ ਸਰਪੰਚ ਪ੍ਰੀਤਮ ਸਿੰਘ,ਮਨਦੀਪ ਕੌਰ,ਲਖਬੀਰ ਸਿੰਘ,ਚੇਨ ਸਿੰਘ, ਪਰਮਜੀਤ ਸਿੰਘ,ਗੁਰਨਾਮ ਸਿੰਘ,ਸਾਬੀ ਵਡਾਲਾ,ਗੁਰਦੇਵ ਸਿੰਘ,ਮੈਂਬਰ ਪੰਚਾਇਤ ਅਵਤਾਰ ਸਿੰਘ,ਮੈਂਬਰ ਪੰਚਾਇਤ ਗਗੂਦੀਪ ਸਿੰਘ,ਹਰਦੇਵ ਸਿੰਘ ਦੇਬੀ,ਬਲਬੀਰ ਸਿੰਘ ਬੇਦੀ,ਪਰਮਜੀਤ ਸਿੰਘ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly