ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਨਾਲ ਦੇਸ਼ ਦੀ ਸਿਆਸਤ ਵਿੱਚ ਵੱਡਾ ਖਲਾਅ ਪੈਦਾ ਹੋਇਆ – ਬੀਬੀ ਗੁਰਪ੍ਰੀਤ ਕੌਰ , ਇੰਜਨੀਅਰ ਸਵਰਨ ਸਿੰਘ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਚਾਨਕ ਦਿਹਾਂਤ ਹੋ ਜਾਂਣ ਨਾਲ਼ ਦੇਸ਼ ਦੀ ਸਿਆਸਤ ਵਿੱਚ ਵੱਡਾ ਖਲਾਅ ਪੈਦਾ ਹੋ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜਨੀਅਰ ਸਵਰਨ ਸਿੰਘ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ। ਪਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਕਦਰਾਂ ਕੀਮਤਾਂ ਵਾਲ਼ੀ ਸਿਆਸਤ ਕਰਦਿਆਂ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਮੁੱਖ ਮੰਤਰੀ ਦੇ ਤੌਰ ਤੇ ਸ.ਪਰਕਾਸ ਸਿੰਘ ਬਾਦਲ ਨੇ ਅਜਿਹੇ ਫੈਸਲੇ ਲਏ ਜ਼ੋ ਪੰਜਾਬ ਦੇ ਲੋਕ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਨੇ ਕਿਹਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਲੋਂ ਦਰਸਾਏ ਮਾਰਗ ਤੇ ਚੱਲਦਿਆਂ ਹੋਰ ਮਜ਼ਬੂਤ ਹੋਵੇਗਾ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਿਪੁੰਨ ਭਾਰਤ ਪ੍ਰੋਜੈਕਟ ਤਹਿਤ ਤਿੰਨ ਰੋਜ਼ਾ ਅਧਿਆਪਕਾਂ ਦਾ ਸੈਮੀਨਾਰ ਸਮਾਪਤ
Next articleਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਵਿੱਚ ਸ਼ਰਧਾਂਜਲੀ