ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਪੀ ਏ ਸੀ ਮੈਂਬਰ ਅਕਾਲੀ ਦਲ ਸਵਰਨ ਸਿੰਘ ਸੰਗਤਾਂ ਸਮੇਤ ਰਹੇ ਹਾਜ਼ਰ
ਕਪੂਰਥਲਾ/ਸੁਲਤਾਨਪੁਰ ਲੋਧੀ,(ਕੌੜਾ)-ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਜੁੱਤੀਆਂ ਸਮੇਤ ਪੁਲਿਸ ਵੱਲੋਂ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਆਰੰਭਿਆ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ।
ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਬਾਹਰ ਅਰੰਭੇ ਗਏ ਇਸ ਰੋਸ ਪ੍ਰਦਰਸ਼ਨ ਦੇ 29ਵੇਂ ਦਿਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜੀਨੀਅਰ ਸਵਰਨ ਸਿੰਘ ਮੈਂਬਰ ਪੀਏਸੀ ਅਕਾਲੀ ਦਲ ਹਲਕੇ ਦੀਆਂ ਸੰਗਤਾਂ ਨਾਲ ਹਾਜ਼ਰ ਹੋਏ। ਧਰਨੇ ਦੌਰਾਨ ਬੁਲਾਰਿਆ ਨੇ ਮਾਨ ਸਰਕਾਰ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਪਾਵਨ ਗੁਰਧਾਮ ਦੀ ਬੇਅਦਬੀ ਕਰਵਾ ਕੇ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਪੁਲਿਸ ਨੂੰ ਹੁਕਮ ਜਾਰੀ ਕਰਕੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਬੇਅਦਬੀ ਦੀ ਪੀੜਾਮਈ ਹਰਕਤ ਕੀਤੀ ਹੈ ਜਿਸ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਤੋੜ ਕੇ ਰੱਖ ਦਿੱਤਾ ਹੈ।
ਇਸ ਮੌਕੇ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜ: ਸਵਰਨ ਸਿੰਘ ਮੈਂਬਰ ਪੀਏਸੀ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਐਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਐੱਸ ਜੀ ਪੀ ਸੀ ਦੇ ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਮਾਰਕੀਟ ਕਮੇਟੀ ਦੇ ਸਾਬਕਾ ਉਪ ਚੇਅਰਮੈਨ ਗੁਰਜੰਟ ਸਿੰਘ ਸੰਧੂ, ਗੁਰਦੁਆਰਾ ਬੇਰ ਸਾਹਿਬ ਦੇ ਹੈਡਗ੍ਰੰਥੀ ਭਾਈ ਹਰਜਿੰਦਰ ਸਿੰਘ, ਜਥੇਦਾਰ ਰਣਜੀਤ ਸਿੰਘ ਆਹਲੀ ਖੁਰਦ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸਤਿੰਦਰ ਸਿੰਘ ਬਾਜਵਾ, ਮੈਨੇਜਰ ਜਰਨੈਲ ਸਿੰਘ, ਜਥੇਦਾਰ ਹਰਜਿੰਦਰ ਸਿੰਘ ਲਾਡੀ, ਮਨਜੀਤ ਸਿੰਘ, ਪ੍ਰਤਾਪ ਸਿੰਘ ਮੋਮੀ, ਬੀਬੀ ਗੁਰਮੀਤ ਕੌਰ ਦਰੀਏਵਾਲ, ਸਤਵੰਤ ਕੌਰ ਪ੍ਰਧਾਨ ਇਨਰਵੀਲ ਕਲੱਬ, ਬਲਜਿੰਦਰ ਸਿੰਘ ਚੂਹੜਪੁਰ, ਬਲਵੰਤ ਸਿੰਘ ਗਾਜੀਪੁਰ, ਅਜੈਬ ਸਿੰਘ ਫੱਤੂਵਾਲ, ਇੰਦਰ ਸਿੰਘ, ਹਰਜਿੰਦਰ ਸਿੰਘ ਲਾਟੀਆਂਵਾਲ, ਹਰੀ ਸਿੰਘ ਵਾਟਾਂ ਵਾਲੀ, ਗੁਰਦੀਪ ਸਿੰਘ ਠੱਟਾ, ਐਸਸੀ ਵਿੰਗ ਦੇ ਜਿਲਾ ਪ੍ਰਧਾਨ ਕੁਲਦੀਪ ਸਿੰਘ ਬੂਲੇ, ਸਤਨਾਮ ਸਿੰਘ ਰਾਮੇ, ਕਮਲਜੀਤ ਸਿੰਘ ਹੈਬਤਪੁਰ, ਹਰਜਿੰਦਰ ਸਿੰਘ ਲਾਡੀ, ਮੁਖਤਿਆਰ ਸਿੰਘ, ਬਲਕਾਰ ਸਿੰਘ ਕੌੜਾ, ਗੁਰਦਿਆਲ ਸਿੰਘ, ਸੰਤਾ ਸਿੰਘ ਜੱਬੋ ਸੁਧਾਰ, ਸਰਵਣ ਸਿੰਘ ਚੰਦੀ, ਬਲਦੇਵ ਸਿੰਘ ਸਾਬਕਾ ਸਰਪੰਚ, ਹਰਵਿੰਦਰ ਸਿੰਘ, ਮਾਸਟਰ ਮੋਹਨ ਸਿੰਘ, ਭਜਨ ਸਿੰਘ, ਪ੍ਰਤਾਪ ਸਿੰਘ ਮੋਮੀ, ਭਗਵਾਨ ਸਿੰਘ, ਜਸਵੰਤ ਸਿੰਘ ਕੌੜਾ, ਗੁਰਦੀਪ ਸਿੰਘ, ਸਵਰਨ ਸਿੰਘ, ਮਾਸਟਰ ਸ਼ਰਮ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ ਜੰਮੂ, ਰਣਜੀਤ ਸਿੰਘ, ਜਰਨੈਲ ਸਿੰਘ ਬੂਲੇ, ਸੁਖਵਿੰਦਰ ਕੌਰ ਕੜਾਲਾਂ, ਮਨਦੀਪ ਕੌਰ, ਗੁਰਮੀਤ ਕੌਰ, ਗੁਰਬਖਸ਼ ਕੌਰ, ਦਵਿੰਦਰ ਸਿੰਘ, ਹਰਮਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਦਿਆਲ ਸਿੰਘ, ਗੁਰਦੀਪ ਸਿੰਘ, ਕੱਥਾ ਸਿੰਘ, ਗੱਜਣ ਸਿੰਘ, ਜਸਵਿੰਦਰ ਸਿੰਘ, ਬਲਵੀਰ ਸਿੰਘ, ਨਿਰੰਜਨ ਸਿੰਘ, ਲਖਵਿੰਦਰ ਸਿੰਘ, ਰਣਜੀਤ ਸਿੰਘ ਆਹਲੀ, ਪਿਆਰਾ ਸਿੰਘ, ਭਜਨ ਸਿੰਘ, ਸੁਰਜਨ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly