ਮਹਿਤਪੁਰ (ਸਮਾਜ ਵੀਕਲੀ) ( ਹਰਜਿੰਦਰ ਸਿੰਘ ਚੰਦੀ)– ਭਾਰਤੀ ਜਨਤਾ ਪਾਰਟੀ ਐਸ ਸੀ ਮੋਰਚਾ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸੋਹਲ ਜਗੀਰ ਵਿਖੇ ਹੋਈ ਮੀਟਿੰਗ ਵਿਚ ਐਸ ਸੀ ਸਮਾਜ ਸਬੰਧੀ ਆ ਰਹੀਆਂ ਮੁਸਕਲਾਂ ਨੂੰ ਲੈ ਕੇ ਖੁਲ ਕੇ ਵਿਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਮਹਿਸੂਸ ਕੀਤਾ ਗਿਆ ਕਿ ਜ਼ਿਲ੍ਹਾ ਜਲੰਧਰ ਦੇ ਬੀਜੇਪੀ ਦੇ ਨੇਤਾ ਐਸ ਸੀ ਸਮਾਜ ਦੇ ਵਰਕਰਾਂ ਨੂੰ ਜਾਣਬੁੱਝ ਅਖੋਂ ਪਰੋਖੇ ਕਰ ਰਹੇ ਹਨ। ਮੀਟਿੰਗ ਦੌਰਾਨ ਹਾਜ਼ਰ ਹੋਏ ਭਾਰੀ ਤਦਾਦ ਵਰਕਰਾਂ ਵੱਲੋਂ ਇਸ ਸਬੰਧੀ ਰੋਸ ਜ਼ਾਹਰ ਕੀਤਾ ਗਿਆ। ਇਸ ਮੌਕੇ ਐਸ ਸੀ ਸਮਾਜ ਪ੍ਰਧਾਨ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਨੇ ਬੀਜੇਪੀ ਹਾਈਕਮਾਂਡ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਕਿ ਇਸ ਵਿਤਕਰੇ ਨੂੰ ਜਲਦ ਤੋਂ ਜਲਦ ਰੋਕਿਆ ਜਾਵੇ ਅਤੇ ਐਸ ਸੀ ਸਮਾਜ ਦੇ ਰੋਸ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੀਆਂ ਮੁਸਕਲਾਂ ਵੱਲ ਉਚੇਚਾ ਤੌਰ ਤੇ ਧਿਆਨ ਦਿੱਤਾ ਜਾਵੇ ਤਾਂ ਜੋਂ 2027 ਦੀਆਂ ਆ ਰਹੀਆਂ ਚੌਣਾਂ ਦੌਰਾਨ ਬੀਜੇਪੀ ਪਾਰਟੀ ਐਸ ਸੀ ਭਾਈਚਾਰੇ ਦੇ ਸਹਿਯੋਗ ਨਾਲ ਭਾਰੀ ਬਹੁਮਤ ਨਾਲ ਪੂਰੇ ਪੰਜਾਬ ਵਿਚ ਜਿੱਤ ਪ੍ਰਾਪਤ ਕਰ ਸਕੇ। ਇਸ ਮੌਕੇ ਅਵਤਾਰ ਸਿੰਘ ਪ੍ਰਧਾਨ ਉਗੀ ਮੰਡਲ, ਅਮਰਜੀਤ ਰਾਮ ਪਟਵਾਰੀ, ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ,ਸੁਰਿੰਦਰ ਪਾਲ ਜ਼ਿਲ੍ਹਾ ਜਨਰਲ ਸੈਕਟਰੀ, ਜੀਵਨ ਰਾਮ ਮੰਡਲ ਪ੍ਰਧਾਨ ਕੋਟ ਬਾਦਲ ਖਾਂ, ਸੁਰਜੀਤ ਸੰਗੋਵਾਲ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



