ਸਮਾਗ਼ਮ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਵਸੰਮਤੀ ਨਾਲ ਹੋਈ ਚੋਣ
ਕਪੂਰਥਲਾ,(ਸਮਾਜ ਵੀਕਲੀ) ( ਪੱਤਰ ਪ੍ਰੇਰਕ)– ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨਗਰ ਸਾਹਮਣੇ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ । ਜਿਸ ਵਿਚ ਪ੍ਰਭਾਤ ਫੇਰੀਆਂ, ਸ੍ਰੀ ਅਖੰਡ ਪਾਠਾਂ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਬਾਬਾ ਦੀਪ ਸਿੰਘ ਨਗਰ ਦੇ ਬੱਚਿਆਂ ਵਲੋਂ ਕਵਿਤਾ, ਲੈਕਚਰ, ਸ਼ਬਦ ਗਾਇਨ ਹੋਏ। ਇਸ ਮੌਕੇ ਭਾਈ ਅਮਰਦੀਪ ਸਿੰਘ, ਭਾਈ ਸੁਰਿੰਦਰ ਸਿੰਘ, ਬੀਬੀਆਂ ਵਲੋਂ ਸ਼ਬਦ ਗਾਇਨ ਅਤੇ ਪੰਥ ਪ੍ਰਸਿੱਧ ਢਾਡੀ ਜੱਥਾ ਭਾਈ ਗੁਰਪ੍ਰੀਤ ਸਿੰਘ ਭੰਗੂ ਵੱਲੋਂ ਢਾਡੀ ਵਾਰਾਂ ਦਾ ਗਾਇਨ ਅਤੇ ਮੁੱਖ ਸੇਵਾਦਾਰ ਭਾਈ ਪਰਮਜੀਤ ਸਿੰਘ ਖਾਲਸਾ ਵੱਲੋਂ ਪੂਰੇ ਸਾਲ ਦਾ ਲੇਖਾ ਜੋਖਾ ਸੰਗਤਾਂ ਦੇ ਸਨਮੁੱਖ ਰੱਖਿਆ ਗਿਆ ।ਇਸ ਦੇ ਨਾਲ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵੀ ਹੋਈ।ਜਿਸ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਮੁੜ ਚੋਣ ਸੰਗਤਾਂ ਦੀ ਹਾਜ਼ਰੀ ਵਿੱਚ ਕਰਵਾਉਣ ਲਈ ਮਾਸਟਰ ਪ੍ਰੀਤਮ ਸਿੰਘ ਨੂੰ ਸੇਵਾ ਸੋਂਪੀ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੇ ਤੌਰ ਤੇ ਭਾਈ ਪਰਮਜੀਤ ਸਿੰਘ ਖਾਲਸਾ, ਸਕੱਤਰ ਭਾਈ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਭਾਈ ਪ੍ਰੇਮ ਸਿੰਘ, ਖ਼ਜ਼ਾਨਚੀ ਭਾਈ ਹਰਜਿੰਦਰ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਦੀ ਸੇਵਾ ਭਾਈ ਨਿਰੰਕਾਰ ਸਿੰਘ ਨੂੰ ਸੋਂਪੀ ਗਈ।ਇਸ ਕਮੇਟੀ ਨੂੰ ਸੰਗਤਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਅਤੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਖਾਲਸਾ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਾ ਵਾਅਦਾ ਕੀਤਾ ਅਤੇ ਨਾਲ ਹੀ 21 ਮੈਂਬਰੀ ਕਾਰਜਕਾਰਨੀ ਕਮੇਟੀ ਬਣਾ ਕੇ ਸੇਵਾਵਾਂ ਦੀ ਵੰਡ ਕਰਨ ਦਾ। ਐਲਾਨ ਕੀਤਾ ਤਾਂ ਜ਼ੋ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਏਂ ਜਾ ਸਕਣ ਅਤੇ ਨਾਲ ਹੀ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj