ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਸੱਭਿਆਚਾਰਕ ਮੰਤਰਾਲੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫ਼ਿਆਂ ਅਤੇ ਮੋਮੈਂਟੋਜ਼ ਦੀ ਈ-ਨਿਲਾਮੀ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਤੋਹਫ਼ਿਆਂ ’ਚ ਓਲੰਪਿਕ ਅਤੇ ਪੈਰਾਲੰਪਿਕ ’ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਦੇ ਖੇਡਾਂ ਨਾਲ ਸਬੰਧਤ ਸਾਮਾਨ ਅਤੇ ਅਯੁੱਧਿਆ ’ਚ ਰਾਮ ਮੰਦਰ ਦੇ ਮਾਡਲ ਸਮੇਤ ਹੋਰ ਸਾਜ਼ੋ ਸਾਮਾਨ ਸ਼ਾਮਲ ਹੈ। ਚਾਹਵਾਨ 17 ਸਤੰਬਰ ਤੋਂ 7 ਅਕਤੂਬਰ ਤੱਕ ਵੈੱਬਸਾਈਟ pmmementos.gov.in ਰਾਹੀਂ ਈ-ਨਿਲਾਮੀ ’ਚ ਹਿੱਸਾ ਲੈ ਸਕਦੇ ਹਨ। ਨਿਲਾਮੀ ਤੋਂ ਮਿਲਣ ਵਾਲੀ ਰਕਮ ਨੂੰ ਨਮਾਮੀ ਗੰਗੇ ਮਿਸ਼ਨ ’ਤੇ ਖ਼ਰਚਿਆ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly