ਨਵੀਂ ਦਿੱਲੀ — ਚੋਣ ਕਮਿਸ਼ਨ ਅੱਜ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਇਸ ਸਬੰਧੀ ਦੁਪਹਿਰ 3.30 ਵਜੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੋਵੇਗੀ। ਜਾਣਕਾਰੀ ਮੁਤਾਬਕ ਇਨ੍ਹਾਂ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਨਵੰਬਰ ਦੇ ਦੂਜੇ ਜਾਂ ਤੀਜੇ ਹਫਤੇ ਹੋਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਦਿੱਲੀ ਦੇ ਵਿਗਿਆਨ ਭਵਨ ‘ਚ ਬਾਅਦ ਦੁਪਹਿਰ 3.30 ਵਜੇ ਪ੍ਰੈੱਸ ਕਾਨਫਰੰਸ ਕਰੇਗਾ, ਜਿਸ ‘ਚ ਚੋਣਾਂ ਦੀ ਤਰੀਕ ਅਤੇ ਵੋਟਾਂ ਦੀ ਗਿਣਤੀ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅੱਜ ਯੂਪੀ ਉਪ-ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਜਾ ਸਕਦਾ ਹੈ, ਮਹਾਰਾਸ਼ਟਰ ਵਿੱਚ 288 ਵਿਧਾਨ ਸਭਾ ਸੀਟਾਂ ਹਨ ਜਦਕਿ ਝਾਰਖੰਡ ਵਿੱਚ 81 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋਣੀਆਂ ਹਨ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ‘ਚ 26 ਨਵੰਬਰ ਅਤੇ ਝਾਰਖੰਡ ‘ਚ 29 ਦਸੰਬਰ ਨੂੰ ਸਰਕਾਰ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਹਰ ਵਾਰ ਕਮਿਸ਼ਨ ਸਰਕਾਰ ਦੀ ਮਿਆਦ ਖਤਮ ਹੋਣ ਤੋਂ 45 ਦਿਨ ਪਹਿਲਾਂ ਚੋਣ ਜ਼ਾਬਤਾ ਲਾਗੂ ਕਰ ਦਿੰਦਾ ਹੈ। ਹਾਲਾਂਕਿ ਮਹਾਰਾਸ਼ਟਰ ਸਰਕਾਰ ਦੇ ਕਾਰਜਕਾਲ ‘ਤੇ ਨਜ਼ਰ ਮਾਰੀਏ ਤਾਂ ਹੁਣ ਸਿਰਫ 40 ਦਿਨ ਬਚੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly