ਕਪੂਰਥਲਾ (ਸਮਾਜ ਵੀਕਲੀ) ( ਕੌੜਾ)- ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਵਰੁਣ ਸ਼ਰਮਾ, ਜਰਨਲ ਸਕੱਤਰ ਬਲਵਿੰਦਰ ਸਿੰਘ ਧਾਲੀਵਾਲ, ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਤਰਕਸ਼ੀਲ ਸੁਸਾਇਟੀ ਟਿੱਬਾ ਦੇ ਪ੍ਰਧਾਨ ਸੁਰਜੀਤ ਸਿੰਘ ਟਿੱਬਾ ਅਤੇ ਕਈ ਹੋਰ ਜੱਥੇਬੰਦੀਆਂ ਨੇ ਪ੍ਰਸਿੱਧ ਪੰਜਾਬੀ ਲੇਖਕ ਡਾ: ਗੁਰਰਚਨ ਸਿੰਘ ਨੂਰਪਰ ਜੋ ਕਿ ਪੰਜਾਬੀ ਕਾਲਮ ਨਵੀਸ ਪੱਤਰਕਾਰ ਮੰਚ ਦੇ ਜਰਨਲ ਸਕੱਤਰ ਹਨ, ਉਤੇ ਪੁਲਿਸ ਵਲੋਂ ਜ਼ੀਰਾ ਮੋਰਚੇ ਖਿਲਾਫ ਲੋਕ ਸੰਘਰਸ਼ ਮਾਮਲੇ ‘ਤੇ ਉਹਨਾ ਖਿਲਾਫ ਪਰਚਾ ਦਰਜ ਕਰਨ ‘ਤੇ ਡੂੰਘੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਅਹੁਦੇਦਾਰਾਂ ਨੇ ਇਸ ਗੱਲ ਦੀ ਨਿਖੇਧੀ ਕੀਤੀ ਕਿ ਪੁਲਿਸ ਉਹਨਾ ਦੀ ਗ੍ਰਿਫ਼ਤਾਰੀ ਲਈ ਪਰਿਵਾਰ ਨੂੰ ਤੰਗ, ਪ੍ਰੇਸ਼ਾਨ ਕਰ ਰਹੀ ਹੈ।
ਉਹਨਾਂ ਕਿਹਾ ਕਿ ਇਹ ਕੇਸ ਤਰੁੰਤ ਰੱਦ ਕੀਤਾ ਜਾਵੇ।ਇਸ ਮੌਕੇ ਸੀਨੀਅਰ ਪੱਤਰਕਾਰ ਨਰਿੰਦਰ ਸਿੰਘ ਸੋਨੀਆ, ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਉੱਘੇ ਲੇਖਕ ਡਾਕਟਰ ਗੁਰਚਰਨ ਸਿੰਘ ਨੂਰਪੁਰ ਵਾਤਾਵਰਣ ਪ੍ਰੇਮੀ ਵਜੋਂ ਵੀ ਜਾਣੇ ਜਾਂਦੇ ਹਨ ਜੋ ਅਕਸਰ ਹੀ ਦੂਸ਼ਤ ਹੁੰਦੇ ਜਾ ਰਹੇ ਵਾਤਾਵਰਣ ਦੀ ਚਿੰਤਾ ਜਤਾਉਦਿਆਂ ਲੋਕਾਂ ਨੂੰ ਪਾਣੀ, ਹਵਾ, ਧਰਤੀ ਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਲੋਕਾਂ ਨੂੰ ਆਪਣੀਆਂ ਲਿਖਤਾਂ ਅਤੇ ਭਾਸ਼ਣਾਂ ਰਾਹੀਂ ਪ੍ਰੇਰਿਤ ਕਰਦੇ ਰਹਿੰਦੇ ਹਨ। ਇਹਨਾਂ ਵੱਲੋਂ ਕੋਟ ਈਸੇ ਖਾਂ ਰੋਡ ਤੇ ਆਪਣੀ ਜ਼ਮੀਨ ਵਿੱਚ ਜੰਗਲ ਵੀ ਤਿਆਰ ਕੀਤਾ ਜਾ ਰਿਹਾ ਹੈ। ਅਜਿਹੇ ਵਿਅਕਤੀ ਤੇ ਪਰਚਾ ਦਰਜ਼ ਕੀਤਾ ਜਾਣਾ ਪੰਜਾਬ ਦੇ ਵਾਤਾਵਰਣ ਪ੍ਰੇਮੀਆਂ, ਸਮਾਜ ਸੇਵੀ ਲੋਕਾਂ ਅਤੇ ਸਾਹਿਤਕਾਰਾਂ ਨੂੰ ਬਹੁਤ ਚੁੱਭ ਰਿਹਾ ਹੈ। ਇਸ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਡਾਕਟਰ ਗੁਰਚਰਨ ਸਿੰਘ ਨੂਰਪੁਰ ਤੇ ਕੀਤਾ ਗਿਆ ਕੇਸ ਤੁਰੰਤ ਖਾਰਿਜ ਕਰਨਾ ਚਾਹੀਦਾ ਹੈ।
ਇਸ ਮੌਕੇ ਸੁਲਤਾਨਪੁਰ ਲੋਧੀ ਸਾਹਿਤ ਸਭਾ, ਤਰਕਸ਼ੀਲ ਸੁਸਾਇਟੀ ਟਿੱਬਾ ਦੇ ਮੈਂਬਰਾਂ ਦੇ ਅਹੁਦੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕ-ਪੱਖੀ ਆਵਾਜ਼ ਉਠਾਉਣ ਵਾਲੇ ਡਾ: ਗੁਰਚਰਨ ਸਿੰਘ ਨੁਰਪੂਰ ਵਿਰੁੱਧ ਦਰਜ ਕੀਤਾ ਪੁਲਿਸ ਪਰਚਾ ਰੱਦ ਕੀਤਾ ਜਾਵੇ ਅਤੇ ਉਹਨਾ ਦੇ ਪਰਿਵਾਰ ਨੂੰ ਪਰੇਸ਼ਾਨ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਇਹ ਝੂਠਾ ਕੇਸ ਰੱਦ ਨਾ ਕੀਤਾ ਤੇ ਹੋਰ ਅਵਾਜ਼ ਬੁਲੰਦ ਕਰਾਂਗੇ। ਇਸ ਮੌਕੇ ਪ੍ਰੈੱਸ ਕਲੱਬ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ, ਸਾਹਿਤ ਸਭਾ ਦੇ ਪ੍ਰਧਾਨ ਅਤੇ ਸਮੂਹ ਮੈਂਬਰ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly