ਕਿਸਾਨਾਂ ਨੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਲਈ ਖੂਨਦਾਨ ਕਰਕੇ ਵੱਡੀ ਸੇਵਾ ਕੀਤੀ-ਜੱਥੇ: ਨਿਮਾਣਾ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪਿਛਲੇ ਬੀਤੇ ਦਿਨੀਂ ਕਿਸਾਨ ਮੇਲੇ ਤੇ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਸੁਸਾਇਟੀ ਦੇ ਸੇਵਾਦਾਰ ਦਿਲਬਾਗ ਸਿੰਘ ਸਿੱਧੂ ਦੀ ਅਗਵਾਈ ਹੇਠ 880ਵਾਂ ਮਹਾਨ ਖੂਨਦਾਨ ਕੈਂਪ ਖੇਤੀਬਾੜੀ ਵਿਭਾਗ, ਬਠਿੰਡਾ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਯੂਨੀਅਨ ਨੇ ਕਿਹਾ ਕਿ ਕਿਸਾਨ ਦੇਸ਼ ਨੂੰ ਅਨਾਜ ਨੂੰ ਪੈਦਾ ਕਰਕੇ ਦਿੰਦੇ ਹਨ ਉਥੇ ਕਿਸਾਨ ਸਮਾਜ ਭਲਾਈ ਦੇ ਕੰਮਾਂ ਵਿੱਚ ਅੱਗੇ ਹੋ ਕੇ ਰੋਲ ਨਿਭਾਉਂਦੇ ਹਨ । ਅੱਜ ਕਿਸਾਨ ਮੇਲੇ ਤੇ ਕਿਸਾਨਾਂ ਨੇ ਮਰੀਜ਼ਾਂ ਲਈ ਖੂਨਦਾਨ ਕਰਕੇ ਵੱਡੀ ਸੇਵਾ ਕੀਤੀ ਹੈ।ਇਸ ਮੌਕੇ ਤੇ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਡਾ: ਅਵਤਾਰ ਸਿੰਘ, ਐਸੋਸੀਏਟ ਡੀਨ, ਪੀ.ਏ.ਯੂ, ਇੰਸਟੀਚਿਉਟ ਆਫ ਐਗਰੀਕਲਚਰ ਬਠਿੰਡਾ, ਇੰਸਪੈਕਟਰ ਸੁਖਵਿੰਦਰ ਸਿੰਘ ਸਿੱਧੂ, ਨਾਇਬ ਸਿੰਘ ਨੰਬਰਦਾਰ ਨੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ ਅਤੇ ਖ਼ੂਨਦਾਨੀਆਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸੁਸਾਇਟੀ ਦੇ ਸੇਵਾਦਾਰ ਜਥੇਦਾਰ ਬਲਦੇਵ ਸਿੰਘ ਸੰਧੂ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ ਗੁਪਤਾ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਪ੍ਰਿੰਸ ਗਰਗ, ਜਯੋਤੀ ਕੁਮਾਰ, ਸਰਬਜੀਤ ਸਿੰਘ ਸੋਹਲ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



