ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਪਿੰਡ ਸੁੱਧਾਮਾਜਰਾ ਦੇ ਕੋਲ ਕਾਰ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਏ ਐਸ ਆਈ ਇੰਚਾਰਜ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟ੍ਰੋਲਰ ਰੂਮ ਨਵਾਂਸ਼ਹਿਰ ਤੋਂ ਫੋਨ ਆਇਆ ਸੀ ਕਿ ਪਿੰਡ ਸੁੱਧਾਮਾਜਰਾ ਦੇ ਕੋਲ ਐਕਸੀਡੈਂਟ ਹੋਇਆ ਹੈ ਉਨ੍ਹਾਂ ਨੇ ਤਰੁੰਤ ਜਾ ਕੇ ਦੇਖਿਆ ਕਿ ਸਵਿਫਟ ਕਾਰ ਜਿਸ ਦਾ ਨੰਬਰ ਪੀ ਬੀ 20 ਈ 7908 ਜਿਸ ਨੂੰ ਜਸਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਰਾਗਪੁਰ ਥਾਣਾ ਕਾਠਗੜ੍ਹ ਚਲਾ ਰਿਹਾ ਸੀ |ਜੋ ਕਿ ਰੋਪੜ੍ਹ ਸਾਇਡ ਤੋਂ ਬਲਾਚੌਰ ਜਾ ਜਾ ਰਿਹਾ ਸੀ |ਜਦੋਂ ਇਹ ਪਿੰਡ ਸੁੱਧਾਮਾਜਰਾ ਦੇ ਕੋਲ ਪਹੁੰਚੀਆਂ ਤਾ ਪਿੱਛੋਂ ਆ ਰਹੀ ਅਣਪਛਾਤੀ ਤੇਜ਼ ਰਫਤਾਰ ਕਾਰ ਨੇ ਇਸ ਸਵਿਫਟ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਕੇ ਅਣਪਛਾਤੀ ਕਾਰ ਦਾ ਡਰਾਈਵਰ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ |ਜਦਕਿ ਸਵਿਫਟ ਕਾਰ ਚਾਲਕ ਗੰਭੀਰ ਰੂਪ ਨਾਲ ਜਖਮੀ ਹੋ ਗਿਆ | ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਦਕਿ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ |ਐਸ ਐਸ ਐਫ ਟੀਮ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਕਾਰ ਨੂੰ ਸਾਇਡ ਤੇ ਕਰਵਾਇਆ ਅਤੇ ਆਵਾਜਾਈ ਸੰਚਾਰੂ ਢੰਗ ਨਾਲ ਬਹਾਲ ਕਰਵਾਈਆਂ ਅਤੇ ਇਸ ਹਾਦਸੇ ਦੀ ਜਾਣਕਾਰੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਦੇ ਦਿੱਤੀ ਗਈ ਹੈ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



