ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ) : ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ’ਤੇ ਤੜਕਸਾਰ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ। ਸ਼ਹਿਰ ਤੋਂ ਬਾਹਰਵਾਰ ਸਥਿਤ ਇਕ ਪਲਾਜ਼ੇ ਕੋਲ ਛੋਟੇ ਹਾਥੀ ਅਤੇ ਬਲੈਰੋ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ ’ਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਾਦਸੇ ਦੌਰਾਨ ਇਕ ਬਲਦ ਦੀ ਵੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਛੋਟੇ ਹਾਥੀ ਦਾ ਚਾਲਕ ਲਖਵੀਰ ਸਿੰਘ (45) ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਮੰਡ (ਹੁਸ਼ਿਆਰਪੁਰ) ਕੁਰਾਲੀ ਤੋਂ ਦੋ ਬਲਦ ਲੈ ਕੇ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ। ਜਦੋਂ ਉਹ ਗੜ੍ਹਸ਼ੰਕਰ ਨੇੜੇ ਪਲਾਜ਼ੇ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇਕ ਬਲੈਰੋ ਗੱਡੀ ਨਾਲ ਉਸਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਛੋਟਾ ਹਾਥੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਉਸ ਵਿੱਚ ਸਵਾਰ ਲਖਵੀਰ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਦੌਰਾਨ ਛੋਟੇ ਹਾਥੀ ਵਿੱਚ ਬੱਝੇ ਦੋ ਬਲਦਾਂ ਵਿਚੋਂ ਇਕ ਬਲਦ ਦੀ ਵੀ ਮੌਤ ਹੋ ਗਈ, ਜਦਕਿ ਦੂਜਾ ਬਲਦ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਦੱਸਿਆ ਜਾ ਰਿਹਾ ਹੈ। ਉੱਧਰ, ਬਲੈਰੋ ਗੱਡੀ ਮੁਰਗੇ ਲੈ ਕੇ ਹੁਸ਼ਿਆਰਪੁਰ ਸਾਈਡ ਤੋਂ ਗੜ੍ਹਸ਼ੰਕਰ ਵੱਲ ਆ ਰਹੀ ਸੀ। ਟੱਕਰ ਤੋਂ ਬਾਅਦ ਬਲੈਰੋ ਗੱਡੀ ਸੜਕ ਕਿਨਾਰੇ ਪਲਟ ਗਈ। ਹਾਦਸੇ ਮਗਰੋਂ ਬਲੈਰੋ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਰਾਰ ਬਲੈਰੋ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ਵਿੱਚ ਕਾਫੀ ਸਮੇਂ ਤੱਕ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣਿਆ ਰਿਹਾ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



