HOME ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ...

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਐਸ.ਜੀ.ਜੀ ਸੀਨੀਅਰ ਸੈਕੰਡਰੀ ਸਕੂਲ ’ਚ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।

5
ਰਾਏਕੋਟ  (ਸਮਾਜ ਵੀਕਲੀ)  (ਗੁਰਭਿੰਦਰ ਗੁਰੀ) ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸਥਾਨਕ ਐਸ.ਜੀ.ਜੀ ਸੀਨੀਅਰ ਸੈਕੰਡਰੀ ਸਕੂਲ ’ਚ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਪਾਠ ਦੇ ਭੋਗ ਉਪਰੰਤ ਕੀਰਤਨੀ ਜੱਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪਾਠੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਪਿ੍ਰੰਸੀਪਲ ਮਨਦੀਪ ਸਿੰਘ ਚਾਹਲ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਗਏ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤ ਨੂੰ ਜੀਵਨ ਵਿੱਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਸਤੀਸ਼ ਅੱਗਰਵਾਲ, ਮੀਤ ਪ੍ਰਧਾਨ ਰਾਜ ਕੁਮਾਰ ਰਾਜੂ,  ਜਨ. ਸਕੱਤਰ ਨੀਰਜ ਗੁਪਤਾ ਵਲੋਂ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਵਾਈਸ ਪਿ੍ਰੰਸੀਪਲ ਸੁਨੀਲ ਸ਼ਰਮਾਂ, ਜੈ ਪ੍ਰਕਾਸ਼, ਯਸ਼ਪਾਲ ਵਰਮਾਂ, ਸਿਕੰਦਰ ਸਿੰਘ ਕਾਲਾ, ਹੈਪੀ ਧਨੇਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਵੀ ਮੌਜ਼ੂੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਨਗਰ ਕੌਂਸਲ ਰਾਏਕੋਟ ‘ਚ ਸ਼ੁਰੂ ਹੋਇਆ ਪ੍ਰਧਾਨ ਮੰਤਰੀ ਅਵਾਸ ਯੋਜਨਾ-ਸ਼ਹਿਰੀ 2.0 ਅਤੇ ਪ੍ਰਧਾਨ ਮੰਤਰੀ ਅੰਗੀਕਾਰ ਕੈਂਪ।
Next articleਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ