HOME ਉੱਕਨਾਗਨ ਦੇ ਜੰਗਲਾਂ ਚ ਲੱਗੀ ਭਿਆਨਕ ਅੱਗ ਕਾਰਨ 400 ਤੋਂ ਵਧੇਰੇ ਘਰਾਂ...

ਉੱਕਨਾਗਨ ਦੇ ਜੰਗਲਾਂ ਚ ਲੱਗੀ ਭਿਆਨਕ ਅੱਗ ਕਾਰਨ 400 ਤੋਂ ਵਧੇਰੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ -ਹਾਈਵੇ 97 ਸੀ ਬੰਦ

3

ਵੈਨਕੂਵਰ  (ਸਮਾਜ ਵੀਕਲੀ)  (ਮਲਕੀਤ ਸਿੰਘ )-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਉਕਨਾਗਨ ਜੰਗਲੀ ਖੇਤਰ ਚ ਅੱਗ ਲੱਗਣ ਦੀ ਘਟਨਾਵਾਂ ਨੇ ਇੱਕ ਵਾਰੀ ਮੁੜ ਤੋਂ ਆਮ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ।| ਇਸ ਸਬੰਧੀ ਪ੍ਰਾਪਤ ਤਾਜ਼ਾ ਜਾਣਕਾਰੀ ਮੁਤਾਬਕ ਇਸ ਖੇਤਰ ਦੇ ਜੰਗਲਾਂ ਚ ਲੱਗੀ ਅੱਗ ਕਾਰਨ 400 ਤੋਂ ਵਧੇਰੇ ਘਰਾਂ ਨੂੰ ਤੁਰੰਤ ਖਾਲੀ ਕਰਨ ਦਾ ਹੁਕਮ ਦਿੱਤਾ ਗਿਆ ਹੈ। ਅਤੇ ਇਸ ਅੱਗ ਕਾਰਨ ਹਾਈਵੇ 97 ਸੀ ਨੂੰ ਮਜਬੂਰੀ ਕਾਰਨ ਆਰਜੀ ਤੌਰ ਤੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ| ਜਿਸ ਕਾਰਨ ਉੱਥੋਂ ਦੇ ਵਸਨੀਕਾਂ ਦੇ ਨਾਲ ਨਾਲ ਸੈਲਾਨੀਆਂ ਅਤੇ ਕਾਰੋਬਾਰੀ ਗਤੀਵਿਧੀਆਂ ਨਾਲ ਜੁੜੇ ਲੋਕਾ ਨੂੰ ਵੀ ਕਾਫੀ ਹੱਦ ਤੱਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਭਿਆਨਕ ਤੇ ਅੱਗ ਕਾਬੂ ਪਾਉਣ ਚ ਜੁਟੀਆਂ ਬਚਾਅ ਕਾਰਜ ਦੀਆਂ ਟੀਮਾਂ ਵੱਲੋਂ ਹੈਲੀਕਾਪਟਰਾਂ ਅਤੇ ਹੋਰਨਾਂ ਸਾਧਨਾਂ ਰਾਹੀਂ ਹਾਲਾਤਾਂ ਤੇ ਕਾਬੂ ਪਾਉਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।| ਜ਼ਿਕਰਯੋਗ ਹੈ ਕਿ ਕੁਦਰਤੀ ਨਜਾਰਿਆ ਨਾਲ ਭਰਪੂਰ ਉਕਨਾਗਨ ਦਾ ਇਲਾਕਾ ਆਪਣੇ ਅੰਗੂਰਾਂ ਦੀ ਪੈਦਾਵਾਰ ਅਤੇ ਸੈਲਾਨੀਆਂ ਦੀ ਪਸੰਦੀਦਾ ਸ਼ੈਰਗਾਹ ਵਜੋਂ ਜਾਣਿਆ ਜਾਂਦਾ ਹੈ।|

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅਮਰੀਕਾ ਦੇ ਟੈਰਿਫ ਫੈਸਲੇ ਨੇ ਬਾਜ਼ਾਰ ਨੂੰ ਹਿਲਾ ਕੇ ਰੱਖ ਦਿੱਤਾ, ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਨੂੰ 3 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ।
Next article*ਪੰਛੀਆਂ ਦੇ ਆਲ੍ਹਣੇ*