
(ਸਮਾਜ ਵੀਕਲੀ) ਪਿੰਡ ਬਾਠਾਂ ਵਿਧਾਨ ਸਭਾ ਹਲਕਾ ਨਕੋਦਰ ਜ਼ਿਲਾ ਜਲੰਧਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਬੁਲਾਰੇ ਵਜੋਂ ਸ. ਅਮਨਦੀਪ ਸਿੰਘ ਸਿੱਧੂ ਬਾੜੀਆਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਬਾਬਾ ਸਾਹਿਬ ਅੰਬੇਡਕਰ ਜੀ ਦੀ ਪ੍ਰਤਿਮਾ ਅੱਗੇ ਨਮਨ ਕੀਤਾ ਗਿਆ ਤੇ ਫੁੱਲ ਮਾਲਾ ਅਰਪਿਤ ਕੀਤੀ ਗਈ। ਉਪਰੰਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਚਾਨਣਾ ਪਾਇਆ। ਇਸ ਮੌਕੇ ਲਾਂਦੜਾ ਪ੍ਰਗਤੀ ਕਲਾ ਕੇਂਦਰ ਵਲ੍ਹੋਂ ਜੀਵਨ ਦੀ ਗਾਥਾ ਬਾਰੇ ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੇ। ਸਮੂਹ ਨਗਰ ਨਿਵਾਸੀਆਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲਿਆ ਅਤੇ ਪਿੰਡ ਵਾਸੀਆਂ ਨੇ ਪ੍ਰਣ ਕੀਤਾ ਕਿ ਅਸੀਂ ਬਾਬਾ ਸਾਹਿਬ ਅੰਬੇਡਕਰ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਾਂਗੇ। ਇਸ ਪ੍ਰੋਗਰਾਮ ਦੇ ਸਟੇਜ ਸਕੱਤਰ ਦੀ ਭੂਮਿਕਾ ਬੱਬੂ ਬਾਟ ਜੀ ਵੱਲੋਂ ਨਿਭਾਈ ਗਈ। ਅਤੇ ਬਾਬਾ ਸਾਹਿਬ ਦੇ ਮਿਸ਼ਨ ਪ੍ਰਤੀ ਆਪਣਾ ਬਣਦਾ ਯੋਗਦਾਨ ਪਾਉਣਾ ਲਈ ਉਸ 09 ਘੰਟੇ(ਦਿਨ/ਰਾਤ) ਦੀ ਆਪ ਡਰਾਈਵ ਕਰਕੇ ਲੋਕਾਂ ਨੂੰ ਫੂਲੇ ਸ਼ਾਹੂ ਅੰਬੇਡਕਰ ਮੂਵਮੇਂਟ ਬਾਰੇ ਸੁਚੇਤ ਕੀਤਾ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਆਗੂ ਸਾਹਿਬਾਨ ਵੀ ਉਚੇਚੇ ਤੌਰ ਤੇ ਸ਼ਾਮਿਲ ਸਨ। ਉਸ ਮੌਕੇ ਦੀਆਂ ਤਸਵੀਰਾਂ।




