HOME ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ...

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਗਿਆ।

4

    (ਸਮਾਜ ਵੀਕਲੀ)   ਪਿੰਡ ਤਨੂੰਲੀ ਵਿਧਾਨ ਸਭਾ ਹਲਕਾ ਚੱਬੇਵਾਲ ਜ਼ਿਲਾ ਹੁਸ਼ਿਆਰਪੁਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਬੁਲਾਰੇ ਵਜੋਂ ਸ. ਅਮਨਦੀਪ ਸਿੰਘ ਸਿੱਧੂ ਬਾੜੀਆਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਬਾਬਾ ਸਾਹਿਬ ਅੰਬੇਡਕਰ ਜੀ ਦੀ ਪ੍ਰਤਿਮਾ ਅੱਗੇ ਨਮਨ ਕੀਤਾ ਗਿਆ।ਉਪਰੰਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਚਾਨਣਾ ਪਾਇਆ। ਇਸ ਮੌਕੇ ਮਾਨਵਤਾ ਕਲ੍ਹਾ ਮੰਚ ਵਲ੍ਹੋਂ ਜੀਵਨ ਦੀ ਗਾਥਾ ਬਾਰੇ ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੇ। ਸਮੂਹ ਪਿੰਡ ਨਿਵਾਸੀਆਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲਿਆ ਅਤੇ ਪਿੰਡ ਵਾਸੀਆਂ ਨੇ ਪ੍ਰਣ ਕੀਤਾ ਕਿ ਅਸੀਂ ਬਾਬਾ ਸਾਹਿਬ ਅੰਬੇਡਕਰ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਾਂਗੇ। ਇਸ ਪ੍ਰੋਗਰਾਮ ਦੇ ਸਟੇਜ ਸਕੱਤਰ ਦੀ ਭੂਮਿਕਾ ਜਸਵੀਰ ਸਿੰਘ ਜੀ ਵੱਲੋਂ ਨਿਭਾਈ ਗਈ। ਇਸ ਮੌਕੇ ਪਿੰਡ ਤਨੂੰਲੀ ਦੀ ਸਮੁੱਚੀ ਗ੍ਰਾਮ ਪੰਚਾਇਤ ਅਤੇ ਨੌਜਵਾਨ ਸਭਾ ਦੇ ਪ੍ਰਧਾਨ ਕ੍ਰਿਸ਼ਨ ਸਿੰਘ(ਸਰਪੰਚ) ਅਤੇ ਸਮੁੱਚੀ ਕਮੇਟੀ ਮੈਂਬਰ ਆਗੂ ਸਾਹਿਬਾਨ ਵੀ ਉਚੇਚੇ ਤੌਰ ਤੇ ਸ਼ਾਮਿਲ ਸਨ। ਉਸ ਮੌਕੇ ਦੀਆਂ ਤਸਵੀਰਾਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਫਰਾਂਸਿਸ ਸਕਾਰਪਲੇਜੀਆ ਨਵੇਂ ਸਪੀਕਰ ਚੁਣੇ ਗਏ
Next articleਬੰਗਾ ਹਲਕੇ ਦੇ ਪ੍ਰਧਾਨ ਸਤਪਾਲ ਰਟੈਂਡਾ ਜਨਰਲ ਸਕੱਤਰ ਚਰਨਜੀਤ ਮੰਢਾਲੀ ਬੀ ਵੀ ਐਫ ਦਾ ਇੰਚਾਰਜ ਡਾ ਰਣਜੀਤ ਝਿੰਗੜਾਂ ਨੂੰ ਬਣਾਇਆ ਪ੍ਰਵੀਨ ਬੰਗਾ