ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ)- ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 26 ਮਾਰਚ ਦਿਨ ਐਤਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਰੂਰ ਵਿਖੇ ਹੋਣ ਵਾਲਾ ਸਾਹਿਤਕ ਸਮਾਗਮ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁਲਤਵੀ ਕਰ ਦਿੱਤਾ ਗਿਆ ਹੈ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਹ ਸਮਾਗਮ ਹੁਣ ਅਗਲੇ ਮਹੀਨੇ ਅਪ੍ਰੈਲ ਵਿੱਚ ਹੋਵੇਗਾ, ਜਿਸ ਵਿੱਚ ਇਨਕਲਾਬੀ ਕਵੀ ਜਗਰਾਜ ਧੌਲਾ ਨੂੰ ਲੋਕ ਕਵੀ ਸੰਤ ਰਾਮ ਉਦਾਸੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly