ਸਰਕਾਰ ਨੇ ਖਿਡਾਰੀਆਂ ਕੋਲੋਂ ਨੌਕਰੀਆਂ ਲਈ ਅਰਜ਼ੀਆਂ ਮੰਗੀਆਂ

ਜਲੰਧਰ (ਸਮਾਜ ਵੀਕਲੀ) : ਪੰਜਾਬ ਸਰਕਾਰ ਨੇ ਓਲੰਪਿਕ, ਏਸ਼ਿਆਈ ਤੇ ਰਾਸ਼ਟਰ ਮੰਡਲ ਖੇਡਾਂ ਅਤੇ ਚਾਰ ਸਾਲ ਬਾਅਦ ਹੋਣ ਵਾਲੇ ਵਿਸ਼ਵ ਕੱਪ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸਰਕਾਰੀ ਨੌਕਰੀ ਦੇਣ ਲਈ ਅਰਜ਼ੀਆਂ ਮੰਗੀਆਂ ਹਨ। ਇਹ ਖ਼ੁਲਾਸਾ ਕਰਦਿਆਂ ਸੂਬੇ ਦੇ ਖੇਡ ਮੰਤਰੀ ਪਰਗਟ ਸਿੰਘ, ਜੋ ਖ਼ੁਦ ਸਾਬਕਾ ਹਾਕੀ ਓਲੰਪੀਅਨ ਕਪਤਾਨ ਹਨ, ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਗਮਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਕੈਬਨਿਟ ਮੀਟਿੰਗ ਦੌਰਾਨ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਉਨ੍ਹਾਂ ਨੂੰ ਪੀਸੀਐੱਸ ਜਾਂ ਪੀਪੀਐੱਸ ਦੀ ਨੌਕਰੀ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਓਲੰਪਿਕ ਖੇਡਾਂ, ਏਸ਼ਿਆਈ ਖੇਡਾਂ ਤੇ ਰਾਸ਼ਟਰ ਮੰਡਲ ਖੇਡਾਂ ਅਤੇ ਚਾਰ ਸਾਲ ਬਾਅਦ ਹੋਣ ਵਾਲੇ ਵਿਸ਼ਵ ਕੱਪ (ਹਾਕੀ, ਅਥਲੈਟਿਕਸ, ਬਾਸਕਟਬਾਲ ਤੇ ਫੁਟਬਾਲ) ਵਿੱਚ ਤਗਮਾ ਜਿੱਤਣ ਵਾਲੇ ਖਿਡਾਰੀ ਤਗ਼ਮਾ ਜਿੱਤਣ ਦੇ ਚਾਰ ਸਾਲਾਂ ਦੇ ਵਕਫ਼ੇ ਅੰਦਰ ਨੌਕਰੀ ਲਈ ਅਪਲਾਈ ਕਰ ਸਕਦੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੰਧਾਵਾ ਨੇ ਗੈਰ-ਪੰਜਾਬੀਆਂ ਦੀ ਪੁਲੀਸ ਭਰਤੀ ਬਾਰੇ ਰਿਪੋਰਟ ਮੰਗੀ
Next articleਮ੍ਰਿਤਕਾ ਦੇ ਪਤੀ ਦੀ ਗਵਾਹੀ ਮੁਕੰਮਲ