HOME ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਅਧੂਰੇ ਕੰਮ ਕੀਤੇ ਪੂਰੇ, 2027 ਵਿੱਚ...

ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਅਧੂਰੇ ਕੰਮ ਕੀਤੇ ਪੂਰੇ, 2027 ਵਿੱਚ ਭਾਰੀ ਬਹੁਮਤ ਨਾਲ ਬਣੇਗੀ ‘ਆਪ’ ਦੀ ਸਰਕਾਰ: ਸੰਤੋਸ਼ ਕਟਾਰੀਆ

1
*ਪਿੰਡਾਂ ਦੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਦਿੱਤੀਆਂ ਜਾ ਰਹੀਆਂ ਹਨ ਗ੍ਰਾਂਟਾਂ*,  *ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਮੁਹਿੰਮ ਨੇ ਤਸਕਰਾਂ ਦਾ ਲੱਕ ਤੋੜਿਆ: ਵਿਧਾਇਕ ਕਟਾਰੀਆ*
ਬਲਾਚੌਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ): ਹਲਕਾ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ  ਹਲਕੇ ਦੇ ਵੱਖ-ਵੱਖ ਪਿੰਡਾਂ—ਮਜਾਰੀ, ਟਕਾਰਲਾ, ਹਿਆਤ ਪੁਰ ਜੱਟਾਂ, ਕੁੱਲਪੁਰ ਅਤੇ ਸਿੰਘਪੁਰ ਵਿਖੇ ਲੋਕ ਮਿਲਣੀ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਇਲਾਕਾ ਨਿਵਾਸੀਆਂ ਨੇ ਬਹੁਤ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਦੌਰਾਨ ਜਿੱਥੇ ਪਿੰਡਾਂ ਦੀਆਂ ਮੁਸ਼ਕਿਲਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਹੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੁਆਰਾ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਸਹੂਲਤਾਂ ਦਾ ਵੇਰਵਾ ਸਾਂਝਾ ਕੀਤਾ ਗਿਆ। ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਹ ਇਤਿਹਾਸਕ ਅਤੇ ਅਧੂਰੇ ਕੰਮ ਪੂਰੇ ਕਰਕੇ ਦਿਖਾਏ ਹਨ, ਜੋ ਪਿਛਲੀਆਂ ਰਵਾਇਤੀ ਸਰਕਾਰਾਂ ਨੇ ਦਹਾਕਿਆਂ ਤੱਕ ਨਹੀਂ ਕੀਤੇ ਸਨ। ਉਨ੍ਹਾਂ ਪੂਰੇ ਦਾਅਵੇ ਨਾਲ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਦੂਜੀ ਵਾਰ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ। ਵਿਧਾਇਕ ਕਟਾਰੀਆ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇ ਕੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੀਆਂ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇ ਕੇ ਮਾਣ ਵਧਾਇਆ ਗਿਆ ਹੈ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ‘ਤੀਰਥ ਯਾਤਰਾ ਸਕੀਮ’ ਤਹਿਤ ਹਰ ਪਿੰਡ ਤੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਕੰਢੀ ਏਰੀਏ ਲਈ ‘ਲਿਫਟ ਇਰੀਗੇਸ਼ਨ ਸਕੀਮ’ ਰਾਹੀਂ ਨਹਿਰੀ ਪਾਣੀ ਪਹੁੰਚਾ ਕੇ ਕਿਸਾਨਾਂ ਦੀ ਸਭ ਤੋਂ ਵੱਡੀ ਸਮੱਸਿਆ ਹੱਲ ਕੀਤੀ ਗਈ ਹੈ। ਪੰਜਾਬ ਵਿੱਚ ‘ਆਮ ਆਦਮੀ ਕਲੀਨਿਕ’ ਅਤੇ ‘ਸਕੂਲ ਆਫ਼ ਐਮੀਨੈਂਸ’ ਵਰਗੀਆਂ ਆਧੁਨਿਕ ਸਹੂਲਤਾਂ ਸਫਲਤਾਪੂਰਵਕ ਚੱਲ ਰਹੀਆਂ ਹਨ।
                            ਵਿਧਾਇਕਾ ਨੇ ਅੱਗੇ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਨੂੰ ਖੁੱਲ੍ਹੇ ਦਿਲ ਨਾਲ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ਾ ਤਸਕਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਪਾਸ ਕਰਕੇ ਇਹ ਸਾਬਤ ਕਰ ਦਿੱਤਾ ਗਿਆ ਹੈ ਕਿ ਹੁਣ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਵਿਧਾਇਕ ਸੰਤੋਸ਼ ਕਟਾਰੀਆ ਨੇ ਮੌਜੂਦ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਇੱਕ ਨਵਾਂ ਇਤਿਹਾਸ ਸਿਰਜ ਸਕੇ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਮੋਹਤਬਰ  ਪੰਚ-ਸਰਪੰਚ ਅਤੇ ਆਪ ਆਗੂ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਚੌਧਰੀ ਅਜੇ ਮੰਗੂਪੁਰ ਹਲਕਾ ਬਲਾਚੌਰ ਵਿੱਚ ਕਾਂਗਰਸ ਦੀ ਅਸਲ ਆਵਾਜ਼ : ਕਾਂਗਰਸੀ ਆਗੂ
Next article‘ਆਪ’ ਆਗੂ ਕਰਨਵੀਰ ਕਟਾਰੀਆ ਵਲੋਂ ਪਿੰਡ ਬੇਹਰੜੀ ਵਿਖੇ ਯਾਤਰਾ ਤੋਂ ਪਰਤੀ ਸੰਗਤ ਦਾ ਸਵਾਗਤ