ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬੀ ਸਾਹਿਤ ਜਗਤ ਦੇ ਉੱਘੇ ਕਵੀ ਪਦਮਸ਼੍ਰੀ ਪ੍ਗਤੀਸ਼ੀਲ ਸਾਹਿਤਕਾਰ ਸੁਰਜੀਤ ਪਾਤਰ ਦੇ ਬੇਵਕਤ ਵਿਛੋੜੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਫਿਲੌਰ, ਅੱਪਰਾ (ਜੱਸੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਪਿ੍ੰਸੀਪਲ ਅਮਨਦੀਪ ਸ਼ਰਮਾਂ ਤੇ ਪ੍ਰੈਸ ਸਕੱਤਰ ਕਰਨੈਲ ਫਿਲੌਰ ਵਲੋਂ ਪੰਜਾਬੀ ਸਾਹਿਤ ਦੇ ਉੱਘੇ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਵਿਛੋੜੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਸੁਰਜੀਤ ਪਾਤਰ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਤੇ ਪੰਜਾਬੀ ਵਿਰਸੇ ਦੇ ਇੱਕ ਯੁਗ ਦਾ ਅੰਤ ਹੋ ਗਿਆ ਹੈ ਜਿਸਦੀ ਕਦੇ ਵੀ ਭਰਪਾਈ ਕਦੇ ਨਹੀਂ ਕੀਤੀ ਜਾ ਸਕਦੀ। ਉਹਨਾਂ ਦਾ ਰਚਿਆ ਹੋਇਆ ਲੋਕ ਪੱਖੀ ਸਾਹਿਤ ਲੋਕਾਂ ਦੇ ਮਨਾ ਵਿੱਚ ਸਦਾ ਹੀ ਅਮਰ ਰਹੇਗਾ ਜਿਸ ਕਰਕੇ ਹਮੇਸ਼ਾ ਹੀ ਉਨ੍ਹਾਂ ਨੂੰ ਯਾਦ ਰੱਖਿਆ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਂ ਦਿਵਸ ਤੇ ਵਿਸ਼ੇਸ਼-  ਮਾਵਾਂ ਤਾਂ ਹੁੰਦੀਆ ਨੇ ਛਾਵਾਂ –  ਸੰਜੀਵ ਬਾਂਸਲ
Next article ਅਹਿਮ ਮੁੱਦੇ ਮਨਫ਼ੀ ਕਿਉਂ?