ਫਿਲੌਰ, ਅੱਪਰਾ (ਜੱਸੀ)-ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਣ ਪੰਜਾਬ ਵਿਚ ਫੈਲੇ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਨਾ ਮੁਰਾਦ ਬਿਮਾਰੀ ਤੋਂ ਬਚਾਉਣ ਲਈ ਸੂਬੇ ਦੀ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਸ਼ਾ ਤਸਕਰਾਂ ਦੇ ਖਿਲਾਫ ਜੰਗ ਦਾ ਐਲਾਨ ਕਰ ਦਿੱਤਾ ਗਿਆ ਹੈ, ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖ਼ਿਲਾਫ਼ ਜੰਗ ਹੋਰ ਤੇਜ਼ ਕਰਦੇ ਹੋਏ ਸ਼ੁਰੂ ਕੀਤੇ ਗਏ ਅਪ੍ਰੇਸ਼ਨ *ਸੀਲ* ਦਾ ਸਵਾਗਤ ਪੰਜਾਬ ਦੇ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਆਪ ਆਗੂ ਸੁੱਖਦੀਪ ਸਿੰਘ ਅੱਪਰਾ ਨੇ ਇੱਥੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ।
ਉਨਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿੱਚ ਸ਼ਾਮਲ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਦਿੱਤੇ ਹੁਕਮਾਂ ਨਾਲ ਹੁਣ ਕਿਸੇ ਵੀ ਸਮਾਜ ਵਿਰੋਧੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ, ਨਸ਼ਿਆਂ ਦੇ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ, ਸੂਬਾ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਪਹਿਲਾਂ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ, ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਤੁਰੰਤ ਇਨ੍ਹਾਂ ਦੀ ਜਾਇਦਾਦ ਜ਼ਬਤ ਕਰਣ ਲਈ ਹੀ ਅਪ੍ਰੇਸ਼ਨ ਸੀਲ ਮੁਹਿੰਮ ਸ਼ੁਰੂ ਕੀਤੀ ਗਈ ਹੈ,
ਨਸ਼ੇ ਦਾ ਕਾਰੋਬਾਰ ਸ਼ਹਿਰ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਪਿਛਲੀਆਂ ਸਰਕਾਰਾਂ ਦੇ ਸਫੇਦਪੋਸ਼ ਨੇਤਾਵਾਂ ਅਤੇ ਇਹਨਾਂ ਦੇ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਨਾਲ ਤੇਜੀ ਨਾਲ ਫੈਲਿਆ ਹੋਇਆ ਹੈ,ਇਹ ਲੋਕ ਬੇਖੌਫ ਹੋਕੇ ਆਪਣੇ ਕਾਲੇ ਧੰਦੇ ਦਾ ਸੰਚਾਲਨ ਕਰ ਰਹੇ ਸਨ ਜੋ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਚੋਰੀ ਛਿੱਪੇ ਇਸ ਨਸ਼ੇ ਦੇ ਵਪਾਰ ਨੂੰ ਕਰ ਰਹੇ ਹਨ, ਉਨ੍ਹਾਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਹੁਣ ਕਿਸੀ ਵੀ ਸਮਾਜ ਵਿਰੋਧੀ ਅੰਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਜਲਦ ਹੀ ਹਲਕਾ ਇੰਚਾਰਜ ਸ੍ਰੀ ਪ੍ਰਿੰਸੀਪਲ ਪ੍ਰੇਮ ਕੁਮਾਰ ਜੀ ਦੀ ਅਗੁਵਾਈ ਵਿਚ ਡੀ. ਐਸ. ਪੀ. ਸਾਹਿਬ ਨੂੰ ਮਿਲਕੇ ਹਲਕਾ ਫਿਲੌਰ ਵਿੱਚ ਤੇਜੀ ਨਾਲ ਅਪ੍ਰੇਸ਼ਨ ਸੀਲ ਮੁਹਿੰਮ ਚਲਾਉਣ ਲਈ ਕਿਹਾ ਜਾਵੇਗਾ,ਪਿੰਡਾਂ ਅਤੇ ਸ਼ਹਿਰ ਦੇ ਕਈ ਖੇਤਰਾਂ ਵਿੱਚ ਚੋਰੀ ਛਿਪੇ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ, ਇਸਨੂੰ ਰੋਕਣ ਲਈ ਹਰ ਹੀਲਾ ਵਰਤਿਆ ਜਾਵੇਗਾ । ਅਸੀਂ ਨਸ਼ਿਆਂ ਨੂੰ ਰੋਕਣ ਦੇ ਆਪਣੇ ਵਾਅਦੇ ਤੇ ਪੂਰਣ ਕਾਰਜ ਕਰਾਂਗੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly