ਰਾਜਪਾਲ ਨੇ ਬੰਗਾਲ ਦੇ ਮੁੱਖ ਸਕੱਤਰ ਨੂੰ ਜਵਾਬ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ

ਕੋਲਕਾਤਾ (ਸਮਾਜ ਵੀਕਲੀ):  ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਸੂਬੇ ਦੇ ਮੁੱਖ ਸਕੱਤਰ ਐੱਚ ਕੇ ਦਿਵੇਦੀ ਨੂੰ ਚਿੱਠੀ ਲਿਖ ਕੇ ਵਿਰੋਧੀ ਧਿਰ ਦੇ ਆਗੂ ਸ਼ੁਵੇਂਦੂ ਅਧਿਕਾਰੀ ਨੂੰ ਝਾਰਗ੍ਰਾਮ ਜਾਣ ਤੋਂ ਰੋਕਣ ਸਬੰਧੀ ਸੱਤ ਦਿਨਾਂ ’ਚ ਜਵਾਬ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਦਿਵੇਦੀ ਕੋਵਿਡ ਇਕਾਂਤਵਾਸ ਨੇਮਾਂ ਦਾ ਹਵਾਲਾ ਦਿੰਦਿਆਂ ਦੋ ਵਾਰ ਰਾਜਪਾਲ ਅੱਗੇ ਪੇਸ਼ ਨਹੀਂ ਹੋਏ ਸਨ। ਪੁਲੀਸ ਨੇ 7 ਜਨਵਰੀ ਨੂੰ ਅਧਿਕਾਰੀ ਨੂੰ ਝਾਰਗ੍ਰਾਮ ਜ਼ਿਲ੍ਹੇ ਦੇ ਪਿੰਡ ਨੇਤਾਈ ’ਚ ਜਾਣ ਤੋਂ ਰੋਕ ਦਿੱਤਾ ਸੀ ਜਿਥੇ ਸੀਪੀਐੱਮ ਦੇ ਕਾਰਕੁਨਾਂ ਨੇ ਕਥਿਤ ਤੌਰ ’ਤੇ ਗੋਲੀਆਂ ਚਲਾ ਕੇ 2011 ’ਚ 9 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਸੀ। ਅਧਿਕਾਰੀ ਉਥੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਣਾ ਚਾਹੁੰਦੇ ਸਨ। ਦੋ ਪੰਨਿਆਂ ਦੀ ਚਿੱਠੀ ’ਚ ਧਨਖੜ ਨੇ ਸਖ਼ਤ ਸ਼ਬਦਾਂ ’ਚ ਕਿਹਾ ਹੈ ਕਿ ਮੁੱਖ ਸਕੱਤਰ ਨੂੰ ਜਵਾਬ ਦੇਣ ਦਾ ਇਹ ਆਖਰੀ ਮੌਕਾ ਹੈ ਅਤੇ ਜਵਾਬ ਨਾ ਦੇਣ ’ਤੇ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਰਾਜਪਾਲ ਨੇ ਪਹਿਲਾਂ 10 ਅਤੇ ਫਿਰ 12 ਜਨਵਰੀ ਨੂੰ ਅਧਿਕਾਰੀਆਂ ਨੂੰ ਸੱਦਿਆ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਹਿਰੀਲੀ ਸ਼ਰਾਬ ਪੀਣ ਨਾਲ ਪੰਜ ਵਿਅਕਤੀਆਂ ਦੀ ਮੌਤ
Next articleਮਰਹੂਮ ਬਿਪਿਨ ਰਾਵਤ ਦਾ ਭਰਾ ਭਾਜਪਾ ਵਿੱਚ ਸ਼ਾਮਲ