
ਭੀਖੀ,(ਸਮਾਜ ਵੀਕਲੀ) ( ਕਮਲ ਜਿੰਦਲ ) ਬੀਤੇ ਦਿਨੀਂ ‘ ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਭੀਖੀ ਵਿੱਚ ਦੋ ਰੋਜ਼ਾ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਐਥਲੈਟਿਕ ਮੀਟ ਦੇ ਪਹਿਲੇ ਦਿਨ ਛੋਟੇ ਬੱਚਿਆਂ ਵੱਲੋਂ ਸ਼ਾਨਦਾਰ ਖੇਡਾਂ ਦਾ ਪ੍ਰਦਰਸ਼ਨ ਕੀਤਾ ਗਿਆ। ਐਥਲੈਟਿਕ ਮੀਟ ਦੇ ਪਹਿਲੇ ਦਿਨ ਦਾ ਉਦਘਾਟਨ ਮਾਰਕੀਟ ਕਮੇਟੀ ਭੀਖੀ ਦੇ ਨਵੇਂ ਬਣੇ ਚੇਅਰਮੈਨ ਮਾਸਟਰ ਵਰਿੰਦਰ ਸੋਨੀ ਜੀ ਅਤੇ ਅਡੀਸ਼ਨਲ ਐਸ. ਐਚ. ਓ. ਗੁਰਿੰਦਰ ਸਿੰਘ ਵੱਲੋਂ ਕੀਤਾ ਗਿਆ। ਐਥਲੇਟਿਕ ਮੀਟ ਦੇ ਦੂਸਰੇ ਦਿਨ ਵੱਡੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਖੇਡਾਂ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਦੂਸਰੇ ਦਿਨ ਦਾ ਉਦਘਾਟਨ ਐਸ. ਡੀ. ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਜੀ ਵੱਲੋਂ ਕੀਤਾ ਗਿਆ। ਦੋਵੇਂ ਦਿਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਵੰਨਗੀਆਂ ਜਿਵੇਂ 100 ਮੀਟਰ ਦੌੜ ,200 ਮੀਟਰ ਦੌੜ, 800 ਮੀਟਰ ਦੌੜ, ਰੱਸਾ ਕਸੀ, ਗੋਲਾ ਸਿੱਟਣ, ਹਾਈ ਜੰਪ, ਲੋਂਗ ਜੰਪ ਅਤੇ ਬਹੁਤ ਹੀ ਸ਼ਾਨਦਾਰ ਸਕੇਟਿੰਗ ਮੁਕਾਬਲੇ ਇਹਨਾਂ ਦੋ ਦਿਨਾਂ ਦੇ ਵਿੱਚ ਕਰਵਾਏ ਗਏ। ਸਕੂਲ ਮੈਨੇਜਮੈਂਟ ਵੱਲੋਂ ਦੋਵੇਂ ਦਿਨ ਆਏ ਹੋਏ ਮੁੱਖ ਮਹਿਮਾਨਾਂ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਇਸ ਸਮੇਂ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਸੁਰੇਸ਼ ਸਿੰਗਲਾ ਜੀ, ਸਕੂਲ ਮੈਨੇਜਿੰਗ ਡਾਇਰੈਕਟਰ ਰਾਜੇਸ਼ ਕਾਂਸਲ ਜੀ, ਸਕੂਲ ਪ੍ਰਿੰਸੀਪਲ ਮੈਡਮ ਦਿਲਪ੍ਰੀਤ ਖੁਰਾਨਾ ਦੋਵੇਂ ਦਿਨ ਵਿਸ਼ੇਸ਼ ਤੌਰ ਦੇ ਉੱਪਰ ਹਾਜ਼ਰ ਰਹੇ ਅਤੇ ਅਥਲੈਟਿਕ ਮੀਟ ਵਿੱਚ ਭਾਗ ਲੈਣ ਵਾਲੇ ਹਰੇਕ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।