HOME ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ, ਭੀਖੀ ਵਿੱਚ ਕਰਵਾਇਆ ਗਿਆ ਟੀਚਰ ਟ੍ਰੇਨਿੰਗ ਪ੍ਰੋਗਰਾਮ

ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ, ਭੀਖੀ ਵਿੱਚ ਕਰਵਾਇਆ ਗਿਆ ਟੀਚਰ ਟ੍ਰੇਨਿੰਗ ਪ੍ਰੋਗਰਾਮ

1
ਭੀਖੀ, (ਸਮਾਜ ਵੀਕਲੀ)  ( ਕਮਲ ਜਿੰਦਲ ) ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ, ਭੀਖੀ ਵਿੱਚ ਸੀ. ਬੀ. ਐਸ. ਈ. ਵੱਲੋਂ ਸਿੱਖਿਆ ਨਾਲ ਸੰਬੰਧਿਤ ਵਰਕਸ਼ਾਪ ਲਗਵਾਈ ਗਈ। ਇਸ ਵਰਕਸ਼ਾਪ ਦਾ ਵਿਸ਼ਾ ‘ਲਰਨਿੰਗ ਆਊਟਕਮਜ਼ ਅਤੇ ਪੈਡਾਗੋਜੀ’ ਸੀ। ਇਸ ਵਰਕਸ਼ਾਪ ਵਿੱਚ ਡਾ. ਨੀਰੂ ਅਰੋੜਾ ਅਤੇ ਸ਼੍ਰੀ ਮਤੀ ਯੇਸ਼ਾ ਸ਼ਰਮਾ ਨੇ ਨਵੀਂ ਸਿੱਖਿਆ ਪ੍ਰਣਾਲੀ ਅਨੁਸਾਰ ਨਵੀਆਂ ਤਕਨੀਕਾਂ ਤੋਂ ਅਧਿਆਪਕਾਂ ਨੂੰ ਜਾਣੂ ਕਰਵਾਇਆ। ਵੱਖ-ਵੱਖ ਜਿਲ੍ਹਿਆਂ ਦੇ ਬਹੁਤ ਸਾਰੇ ਸਕੂਲਾਂ ਦੇ ਅਧਿਆਪਕਾਂ ਨੇ ਇਸ ਸਿੱਖਿਆ ਸਿਖਲਾਈ ਵਰਕਸ਼ਾਪ ਵਿੱਚ ਭਾਗ ਲਿਆ। ਮਾਡਰਨ ਸੈਕੂਲਰ ਸਕੂਲ ਭੀਖੀ, ਗ੍ਰੀਨ ਫੀਲਡ ਕਾਨਵੈਂਟ ਸਕੂਲ ਬਰਨਾਲਾ, ਏ. ਆਰ. ਐਮ. ਕਾਨਵੈਂਟ ਸਕੂਲ ਬਰੇਟਾ, ਐਲਪਾਈਨ ਪਬਲਿਕ ਸਕੂਲ ਮਾਨਸਾ ਆਦਿ ਸਕੂਲਾਂ ਦੇ ਅਧਿਆਪਕਾਂ ਨੇ ਇਸ ਸਿਖਲਾਈ ਵਰਕਸ਼ਾਪ ਦਾ ਲਾਭ ਉਠਾਇਆ। ਬੱਚਿਆਂ ਦੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਸੀ.ਬੀ.ਐਸ.ਈ ਵੱਲੋਂ ਸਮੇਂ-ਸਮੇਂ ਸਿਰ ਇਹ ਵਰਕਸ਼ਾਪਾਂ ਲਗਵਾਈਆਂ ਜਾਂਦੀਆਂ ਹਨ ਤਾਂ ਜੋ ਅਧਿਆਪਕਾਂ ਨੂੰ ਉਹਨਾਂ ਦੇ ਕਿੱਤੇ ਵਿੱਚ ਹੋਰ ਜ਼ਿਆਦਾ ਨਿਪੁੰਨ ਅਤੇ ਮਾਹਿਰ ਬਣਾਇਆ ਜਾ ਸਕੇ। ਇਸ ਵਰਕਸ਼ਾਪ ਵਿੱਚ ਸਮੂਹ ਅਧਿਆਪਕ ਸਾਹਿਬਾਨਾਂ ਵੱਲੋਂ ਸਮੂਲੀਅਤ ਕਰਨ ਤੋਂ ਬਾਅਦ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਵਰਕਸ਼ਾਪਾਂ ਲਗਵਾਉਂਦੇ ਰਹਿਣ ਲਈ ਗੁਜ਼ਾਰਿਸ਼ ਕੀਤੀ ਗਈ। ਸਕੂਲ ਦੇ ਚੇਅਰਮੈਨ ਸ਼੍ਰੀ ਸੁਰੇਸ਼ ਸਿੰਗਲਾ ਜੀ , ਮੈਨੇਜਿੰਗ ਡਾਇਰੈਕਟਰ ਰਾਜੇਸ਼ ਕਾਂਸਲ ਜੀ ਅਤੇ ਮੈਨੇਜਮੈਂਟ ਮੈਂਬਰ ਸ਼੍ਰੀਮਤੀ ਦੀਪਿਕਾ ਸਿੰਗਲਾ ਜੀ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦਿਲਪ੍ਰੀਤ ਖੁਰਾਣਾ ਨੇ ਟਰੇਨਿੰਗ ਦੇਣ ਲਈ ਆਏ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਹਨਾਂ ਨੇ ਸਮੂਹ ਅਧਿਆਪਕ ਸਾਹਿਬਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਇਹੋ ਜਿਹੇ ਪ੍ਰੋਗਰਾਮ ਉਲੀਕਦੇ ਰਹਿਣਗੇ , ਜਿਸ ਨਾਲ ਬੱਚਿਆਂ ਦੀ ਉਚੇਰੀ ਅਤੇ ਮਿਆਰੀ ਸਿੱਖਿਆ ਦਾ ਪ੍ਰਬੰਧ ਕੀਤਾ ਜਾ ਸਕੇ ਅਤੇ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਿਆ ਜਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੂਬਾਈ ਕਨਵੈਨਸ਼ਨ ਨੇ ਵਿਸ਼ਾਲ ਜਮਹੂਰੀ ਲਹਿਰ ਖੜ੍ਹੀ ਕਰਨ ਦਾ ਦਿੱਤਾ ਸੱਦਾ,ਆਦਿਵਾਸੀਆਂ ਦੀ ਨਸਲਕੁਸ਼ੀ ਸਥਾਪਤੀ ਦੀ ਗਿਣਨੀ ਮਿਥੀ ਸਾਜ਼ਿਸ਼ – ਐਡਵੋਕੇਟ ਬੇਲਾ ਭਾਟੀਆ
Next article111 ਨਿਰੰਕਾਰੀ ਸ਼ਰਧਾਲੂਆਂ ਨੇ ਕੀਤਾ ਖੂਨਦਾਨ