ਦਿੱਲੀ ਕੋਚਿੰਗ ਹਾਦਸੇ ਨੂੰ ਲੈ ਕੇ ਹਾਈਕੋਰਟ ਦਾ ਹੁਕਮ, ਤਿੰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਦੀ ਜਾਂਚ CBI ਕਰੇਗੀ

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੁਰਾਣੇ ਰਾਜੇਂਦਰ ਨਾਜ਼ਰ ਸਥਿਤ ਰਾਉ ਆਈਏਐੱਸ ਸਟੱਡੀ ਸਰਕਲ ਦੇ ਬੇਸਮੈਂਟ ‘ਚ ਤਿੰਨ ਵਿਦਿਆਰਥੀਆਂ ਦੀ ਮੌਤ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਹੈ ਕਿ ਸੀਬੀਆਈ ਇਸ ਮਾਮਲੇ ਦੀ ਜਾਂਚ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਨਿਗਰਾਨੀ ਵਿੱਚ ਕਰੇਗੀ, ਸੁਣਵਾਈ ਦੌਰਾਨ ਦਿੱਲੀ ਨਗਰ ਨਿਗਮ ਦੇ ਕਮਿਸ਼ਨਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਲਾਕੇ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਵਿਵਸਥਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਕਬਜ਼ੇ ਕੀਤੇ ਹੋਏ ਹਨ, ਜਿਸ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਮੁਸ਼ਕਲ ਆ ਰਹੀ ਹੈ।
ਨਗਰ ਨਿਗਮ ਕਮਿਸ਼ਨਰ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਇਲਾਕੇ ਵਿੱਚ ਨਾਜਾਇਜ਼ ਉਸਾਰੀਆਂ ਅਤੇ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣਗੇ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੇ ਹੁਕਮ ਦੇਣ ਦੇ ਨਾਲ ਹੀ ਦਿੱਲੀ ਹਾਈਕੋਰਟ ਨੇ ਦਿੱਲੀ ਨਗਰ ਨਿਗਮ ਨੂੰ ਮੀਂਹ ਦੇ ਪਾਣੀ ਦੀ ਨਿਕਾਸੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਕਿਹਾ ਹੈ, ਦੱਸ ਦੇਈਏ ਕਿ ਦਿੱਲੀ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਓਲਡ ਰਾਜੇਂਦਰ ਨਗਰ ਇਲਾਕੇ ਵਿੱਚ ਇੱਕ ਕੋਚਿੰਗ ਇੰਸਟੀਚਿਊਟ ਬੇਸਮੈਂਟ ‘ਚ ਪਾਣੀ ਭਰ ਗਿਆ ਸੀ ਅਤੇ UPSC ਦੀ ਤਿਆਰੀ ਕਰ ਰਹੇ ਇਕ ਲੜਕੇ ਅਤੇ ਦੋ ਵਿਦਿਆਰਥਣਾਂ ਦੀ ਡੁੱਬਣ ਨਾਲ ਮੌਤ ਹੋ ਗਈ ਸੀ। ਦਿੱਲੀ ਪੁਲੀਸ ਨੇ ਕੋਚਿੰਗ ਦੇ ਮਾਲਕ ਅਭਿਸ਼ੇਕ ਗੁਪਤਾ ਅਤੇ ਕੋਆਰਡੀਨੇਟਰ ਦੇਸ਼ਰਾਜ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿੱਥੋਂ ਦੋਵਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੋਣ ਬਾਂਡ ਸਕੀਮ ਦੀ SIT ਜਾਂਚ ਨਹੀਂ ਹੋਵੇਗੀ, ਸੁਪਰੀਮ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ
Next articleGEOPOLITICS OF THE INDO-PACIFIC