ਪੰਜਾਬ ਦੇ ਇਤਿਹਾਸ ਚ ਸੁਨਹਿਰੀ ਅੱਖਰਾਂ ਚ ਲਿਖਿਆ ਜਾਵੇਗਾ ਆਪ ਵੱਲੋਂ ਦਿੱਤਾ ਜਾ ਰਿਹਾ ਨੌਜਵਾਨਾਂ ਨੂੰ ਰੋਜ਼ਗਾਰ ਦਾ ਇਤਿਹਾਸ – ਕਰਮਜੀਤ ਕੌੜਾ

ਆਪ’ ਸਰਕਾਰ ਵਲੋਂ 8 ਮਹੀਨਿਆਂ ਦੇ ਆਪਣੇ ਕਾਰਜਕਾਲ ਵਿੱਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਸਿਰਫ 8 ਮਹੀਨਿਆਂ ਵਿੱਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣ ਦਾ ਕੰਮ ਪੰਜਾਬ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।ਇਹ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਕੌੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਿਰਫ਼ ਅੱਠ ਮਹੀਨਿਆਂ ਵਿੱਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਹਨ। ਕਰਮਜੀਤ ਕੌੜਾ ਨੇ ਕਿਹਾ ਕਿ ਵੱਡੇ ਪੱਧਰ ਤੇ ਸ਼ੁਰੂ ਕੀਤਾ ਗਿਆ ਭਰਤੀ ਅਭਿਆਨ ਨੌਜਵਾਨਾਂ ਪ੍ਰਤੀ ਸਰਕਾਰ ਦੀ ਮਜ਼ਬੂਤ ​​ਵਚਨਬੱਧਤਾ ਨੂੰ ਦਰਸਾਉਂਦੀ ਹੈ,ਕਿਉਂਕਿ ਅਜਿਹਾ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਇੰਨੇ ਘੱਟ ਸਮੇਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਇਸ ਤਰਾਂ ਖੋਲ੍ਹੇ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਨਿਭਾਉਂਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੀ.ਐਸ.ਪੀ.ਸੀ.ਐਲ ਸਹਾਇਕ ਲਾਈਨਮੈਨ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ ਲਈ ਪ੍ਰੀਖਿਆ ਕਰਵਾਈ ਜਾ ਚੁੱਕੀ ਹੈ ਅਤੇ ਨਤੀਜਾ ਵੀ ਇਸੇ ਹਫ਼ਤੇ ਐਲਾਨਿਆ ਜਾ ਰਿਹਾ ਹੈ।ਚੁਣੇ ਗਏ ਉਮੀਦਵਾਰਾਂ ਨੂੰ ਅਗਲੇ ਮਹੀਨੇ ਨਿਯੁਕਤੀ ਪੱਤਰ ਦਿੱਤੇ ਜਾਣਗੇ,ਜਿਸ ਨਾਲ ਵੱਡੀ ਗਿਣਤੀ ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣ ਚ ਮਦਦ ਮਿਲੇਗੀ।ਕਰਮ ਸਿੰਘ ਕੌੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਜਨਤਾ ਨੂੰ ਮੂਰਖ ਬਣਾ ਕੇ ਟੈਕਸਾਂ ਦੇ ਪੈਸਿਆਂ ਨਾਲ ਆਪਣੀਆਂ ਤਿਜੋਰੀਆਂ ਭਰਿਆ ਹਨ ਖਜ਼ਾਨਾ,ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ।ਸਰਕਾਰ ਬਣਨ ਦੇ ਸਿਰਫ 8 ਮਹੀਨਿਆਂ ਚ ਹੀ ਮਾਨ ਸਰਕਾਰ ਨੇ ਜਨਤਾ ਦੇ ਹਿੱਤ ‘ਚ ਕਈ ਇਤਿਹਾਸਕ ਫੈਸਲੇ ਲਏ ਹਨ।ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਉਹ ਸਾਬਤ ਕਰਨ ਕਿ ਕੀ ਉਨ੍ਹਾਂ ਦੀਆਂ ਸਰਕਾਰਾਂ ਨੇ ਪਿਛਲੇ 8 ਮਹੀਨਿਆਂ ਚ ਆਪ’ ਸਰਕਾਰ ਨਾਲੋਂ ਜ਼ਿਆਦਾ ਕੰਮ ਕੀਤਾ ਸੀ?

ਉਨ੍ਹਾਂ ਨੇ ਕਿਹਾ ਕਿ ਮੈਂ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਆਪਣੇ ਦਹਾਕਿਆਂ ਪੁਰਾਣੇ ਰਾਜ ਦੌਰਾਨ ਸਰਕਾਰ ਬਣਨ ਦੇ 8 ਮਹੀਨਿਆਂ ਅੰਦਰ ਕੁਝ ਕੀਤੇ ਗਏ ਕਿਸੇ ਵੀ ਵੱਡੇ ਕੰਮ ਨੂੰ ਦੱਸਣ।ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਸਿਰਫ ਲੋਕਾਂ ਨੂੰ ਲੁੱਟਿਆ ਹੈ।ਦੋਵੇਂ ਪਾਰਟੀਆਂ ਦੇ ਆਗੂ ਆਪ ਸਰਕਾਰ ਦੇ ਸਾਫ-ਸੁਥਰੇ ਕੰਮਾਂ ਤੋਂ ਬੌਖਲਾ ਗਏ ਹਨ।ਇਸ ਲਈ ਉਹ ਝੂਠੇ ਦੋਸ਼ ਲਗਾ ਕੇ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਆਪ ਸਰਕਾਰ ਦੇ ਲੋਕ ਭਲਾਈ ਦੇ ਕੰਮਾਂ ਦਾ ਜ਼ਿਕਰ ਕਰਦੇ ਹੋਏ ਕੌੜਾ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ 21000 ਨੌਕਰੀਆਂ ਦਿੱਤੀਆਂ ਹਨ ਅਤੇ 9000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਪੰਜਾਬ ਦੀ ਸਮੁੱਚੀ ਆਰਥਿਕਤਾ ਖੇਤੀ ਤੇ ਨਿਰਭਰ ਹੈ। ਹੈ।ਬਾਵਜੂਦ ਇਸ ਦੇ ਪਿਛਲੀਆਂ ਸਰਕਾਰਾਂ ਇਸ ਵਿੱਚ ਸੁਧਾਰ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਰਹੀਆਂ ਹਨ।ਪਰ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮਾਨ ਸਰਕਾਰ ਨੇ ਮੂੰਗੀ ਦੀ ਖਰੀਦ ਤੇ ਐਮ.ਐਸ.ਪੀ ਜਾਰੀ ਕੀਤੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleElections in Jan 2024, vote for AL to save B’desh from BNP-Jamat’s militancy: Hasina
Next articleਕਿੱਧਰ ਤੂੰ ਪੰਜਾਬ ਸਿਆਂ