ਚੰਗੇ ਸਮਾਜ ਦੀ ਸਿਰਜਣਾ ਲਈ ਸਿੱਖਿਆ ਦੀ ਅਹਿਮ ਭੂਮਿਕਾ: ਰਾਜਪਾਲ

ਅੰਮ੍ਰਿਤਸਰ (ਸਮਾਜ ਵੀਕਲੀ):  ਪੰਜਾਬ ਦੇ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੁਲਪਤੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਕੌਮੀ ਸਿੱਖਿਆ ਨੀਤੀ 2020 ਵਿੱਚ ਤਕਨੀਕੀ ਕਿੱਤਾ ਮੁਖੀ, ਪੇਸ਼ੇਵਰ ਅਤੇ ਹੁਨਰਮਈ ਸਿੱਖਿਆ ’ਤੇ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਨੌਜਵਾਨਾਂ ਵਿੱਚ ਸਵੈ-ਨਿਰਭਰਤਾ ਵਧਾਈ ਜਾਵੇ ਜਿਸ ਨਾਲ ਭਾਰਤ ਵਿੱਚ ਇਮਾਨਦਾਰ ਅਤੇ ਚਰਿੱਤਰਵਾਨ ਨੌਜਵਾਨ ਉਭਰ ਕੇ ਸਾਹਮਣੇ ਆਉਣ ਅਤੇ ਆਪਣੇ ਵਿਅਕਤੀਗਤ ਕਾਰਜਾਂ ਰਾਹੀਂ ਸਮਾਜ ਸੇਵਾ ਵਿੱਚ ਲੱਗ ਜਾਣ। ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਕਰਵਾਈ 47ਵੀਂ ਕਾਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਆਨਲਾਈਨ ਸੰਬੋਧਨ ਕਰ ਰਹੇ ਸਨ। ਸ੍ਰੀ ਪੁਰੋਹਿਤ ਨੇ ਕਿਹਾ ਕਿ ਇੱਕ ਚੰਗੇ ਸਮਾਜ ਦੀ ਸਿਰਜਣਾ ਲਈ ਸਿੱਖਿਆ ਦਾ ਬਹੁਤ ਮਹੱਤਵ ਹੈ। ਇਸ ਮੌਕੇ ਵੱਖ-ਵੱਖ ਫੈਕਲਟੀਆਂ ਦੇ ਵਿਦਿਆਰਥੀਆਂ-ਖੋਜਾਰਥੀਆਂ ਨੂੰ 225 ਪੀਐੱਚਡੀ, 7 ਐੱਮਫਿਲ, 99 ਪੋਸਟ ਗਰੈਜੂਏਟ ਅਤੇ 64 ਅੰਡਰ-ਗਰੈਜੂਏਟ ਡਿਗਰੀਆਂ ਦਿੱਤੀਆਂ ਗਈਆਂ।

ਯੂਨੀਵਰਸਿਟੀ ਵੱਲੋਂ ਭਾਰਤੀ ਚਿੱਤਰਕਾਰ ਅਤੇ ਗ੍ਰਾਫਿਕ ਆਰਟਿਸਟ ਅਰਪਨਾ ਕੌਰ ਅਤੇ ਦਿਲਾਂ ਦੀਆਂ ਬਿਮਾਰੀਆਂ ਦੇ ਮਾਹਿਰ ਫੋਰਟਿਸ ਐਸਕਾਰਟਸ ਹਾਰਟ ਇੰਸਟੀਚਿਊਟ ਦੇ ਕਾਰਡੀਅਕ ਸਾਇੰਸਜ਼ ਦੇ ਸਾਬਕਾ ਡਾਇਰੈਕਟਰ ਅਤੇ ਪੁਸ਼ਪਾਵਤੀ ਸਿੰਘਾਨੀਆ ਹਸਪਤਾਲ ਤੇ ਰਿਸਰਚ ਇੰਸਟੀਚਿਊਟ ਦੇ ਚੇਅਰਮੈਨ ਡਾ. ਤਰਲੋਚਨ ਸਿੰਘ ਕਲੇਰ ਨੂੰ ਉਨ੍ਹਾਂ ਵੱਲੋਂ ਆਪੋ-ਆਪਣੇ ਖੇਤਰਾਂ ਵਿੱਚ ਪਾਏ ਅਹਿਮ ਯੋਗਦਾਨ ਸਦਕਾ ‘ਆਨਰਜ਼ ਕਾਜ਼ਾ ਡਾਕਟਰ ਆਫ਼ ਫਿਲਾਸਫੀ’ ਅਤੇ ‘ਡਾਕਟਰ ਆਫ਼ ਸਾਇੰਸ’ ਡਿਗਰੀਆਂ ਨਾਲ ਸਨਮਾਨਿਆ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਤੋਂ ਪਹਿਲਾਂ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਾਨਵੋਕੇਸ਼ਨ ਵਿੱਚ ਭਾਗ ਲੈਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪਦਮਸ੍ਰੀ ਅਜੀਤ ਕੌਰ ਵੀ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਪੇਂਡੂ ਤੇ ਖੇਤ ਮਜ਼ਦੂਰਾਂ ਦੇ ਸੰਘਰਸ਼ ’ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ
Next articleਪੰਜਾਬ ’ਚ ਕਾਂਗਰਸ ਨੇ ਵਜਾਇਆ ਚੋਣ ਬਿਗਲ