ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਰੋਪੜ ਦੇ ਨੌਜਵਾਨ ਆਗੂ ਗੋਲਡੀ ਪੁਰਖਾਲੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਚਮਕੌਰ ਸਾਹਿਬ ਦੇ ਪਿੰਡ ਕੰਧੋਲੇ ਦੀ 15 ਸਾਲ ਦੀ ਨਬਾਲਗ ਦਲਿਤ ਲੜਕੀ ਨਾਲ ਪਿੰਡ ਦੇ ਹੀ ਸਰਪੰਚ ਵੱਲੋਂ ਅਤਿ ਨਿੰਦਣਯੋਗ ਘਟਨਾ ਨੂੰ ਅੰਜਾਮ ਦਿੰਦਿਆਂ ਰੇਪ ਕੀਤਾ ਗਿਆ। ਪੁਲਿਸ ਵੱਲੋਂ ਪਰਚਾ ਤਾਂ ਦਰਜ ਕੀਤਾ ਗਿਆ ਪਰ ਅੱਜ ਤੱਕ ਦੋਸ਼ੀ ਫੜੇ ਨਹੀਂ ਗਏ। ਅਜਿਹੇ ਗੰਭੀਰ ਅਪਰਾਧਿਕ ਮੁੱਦੇ ਤੇ ਪੁਲਿਸ ਦੀ ਢਿੱਲੀ ਕਾਰਵਾਈ ਅਤਿ ਨਿੰਦਣ ਯੋਗ ਹੈ। ਪੰਜਾਬ ਸਰਕਾਰ ਇਸ ਮਸਲੇ ਵਿੱਚ ਗੰਭੀਰਤਾ ਵਿਖਾਵੇ ਅਤੇ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਫੜ ਕੇ ਜੇਲ੍ਹ ਵਿੱਚ ਸੁੱਟਿਆ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



