ਨਵੀਂ ਦਿੱਲੀ — ਪਾਕਿਸਤਾਨ ‘ਚ ਅਗਲੇ ਸਾਲ ਯਾਨੀ 2025 ‘ਚ ਚੈਂਪੀਅਨਸ ਟਰਾਫੀ ਦਾ ਆਯੋਜਨ ਹੋਣ ਜਾ ਰਿਹਾ ਹੈ। ਇਸ ਦੌਰਾਨ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਭਾਰਤੀ ਟੀਮ ਫਰਵਰੀ 2025 ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ ਖੇਡਣ ਲਈ ਪਾਕਿਸਤਾਨ ਨਹੀਂ ਜਾਵੇਗੀ। ਬੀਸੀਸੀਆਈ ਆਈਸੀਸੀ ਨੂੰ ਭਾਰਤ ਦੇ ਮੈਚ ਪਾਕਿਸਤਾਨ ਦੀ ਬਜਾਏ ਦੁਬਈ ਵਿੱਚ ਕਰਵਾਉਣ ਲਈ ਕਹੇਗਾ। ਭਾਰਤ ਪਿਛਲੇ ਸਾਲ ਪਾਕਿਸਤਾਨ ‘ਚ ਹੋਈ ਏਸ਼ੀਆ ਕੱਪ ਸੀਰੀਜ਼ ‘ਚ ਖੇਡਣ ਵੀ ਨਹੀਂ ਗਿਆ ਸੀ। ਭਾਰਤ ਦੇ ਮੈਚ ਫਿਰ ਸ਼੍ਰੀਲੰਕਾ ਵਿੱਚ ਹੋਏ ਸਨ ਤੁਹਾਨੂੰ ਦੱਸ ਦੇਈਏ ਕਿ ਚੈਂਪੀਅਨਸ ਟਰਾਫੀ ਅਗਲੇ ਸਾਲ 19 ਫਰਵਰੀ ਤੋਂ 9 ਮਾਰਚ ਤੱਕ ਖੇਡੀ ਜਾਵੇਗੀ। ਇਸ ਵਿੱਚ 10 ਮਾਰਚ ਫਾਈਨਲ ਲਈ ਰਾਖਵਾਂ ਦਿਨ ਹੋਵੇਗਾ। ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੇ ਟੂਰਨਾਮੈਂਟ ਦੇ 15 ਮੈਚਾਂ ਦਾ ਡਰਾਫਟ ਆਈਸੀਸੀ ਨੂੰ ਭੇਜ ਦਿੱਤਾ ਹੈ। ਆਈਸੀਸੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਅੱਠ ਟੀਮਾਂ ਦੇ ਬੋਰਡ ਤੋਂ ਸਹਿਮਤੀ ਲੈਣ ਤੋਂ ਬਾਅਦ ਹੀ ਇਸ ਸ਼ੈਡਿਊਲ ਨੂੰ ਮਨਜ਼ੂਰੀ ਦੇਵੇਗੀ, ਪਾਕਿਸਤਾਨ 1 ਮਾਰਚ ਨੂੰ ਲਾਹੌਰ ਵਿੱਚ ਆਪਣੇ ਸਭ ਤੋਂ ਵੱਡੇ ਵਿਰੋਧੀ ਭਾਰਤ ਦਾ ਸਾਹਮਣਾ ਕਰ ਸਕਦਾ ਹੈ। ਹਾਲਾਂਕਿ, ਬੀਸੀਸੀਆਈ ਨੇ ਅਜੇ ਤੱਕ ਇਸ ਮੈਚ ਲਈ ਆਪਣੀ ਸਹਿਮਤੀ ਨਹੀਂ ਦਿੱਤੀ ਹੈ। ਆਈਸੀਸੀ ਬੋਰਡ ਦੇ ਇੱਕ ਸੀਨੀਅਰ ਮੈਂਬਰ ਨੇ ਇਹ ਜਾਣਕਾਰੀ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly