ਨਵੀਂ ਦਿੱਲੀ (ਸਮਾਜ ਵੀਕਲੀ): ਵਿੱਤੀ ਸਾਲ 2021-22 ਲਈ ਕਰਮਚਾਰੀ ਭਵਿੱਖ ਨਿਧੀ ਜਮ੍ਹਾਂ(ਈਪੀਐੱਫ) ‘ਤੇ ਵਿਆਜ ਦਰਾਂ ਦਾ ਫੈਸਲਾ ਅਗਲੇ ਮਹੀਨੇ ਕੀਤਾ ਜਾਵੇਗਾ। ਕਰਮਚਾਰੀ ਭਵਿੱਖ ਨਿਧੀ ਸੰਗਠਨ (ਈਪੀਐੱਫਓ) ਦੀ ਫੈਸਲਾ ਲੈਣ ਵਾਲੀ ਸੰਸਥਾ ਸੈਂਟਰਲ ਬੋਰਡ ਆਫ ਟਰੱਸਟੀਜ਼ (ਸੀਬੀਟੀ) ਦੀ ਮੌਜੂਦਾ ਵਿੱਤੀ ਸਾਲ ਲਈ ਵਿਆਜ ਦਰਾਂ ਬਾਰੇ ਫੈਸਲਾ ਕਰਨ ਲਈ ਅਗਲੇ ਮਹੀਨੇ ਮੀਟਿੰਗ ਹੋ ਰਹੀ ਹੈ। ਕੇਂਦਰੀ ਕਿਰਤ ਮੰਤਰੀ ਭੁਪਿੰਦਰ ਯਾਦਵ ਨੇ ਕਿਹਾ, ਕਿ ਈਪੀਐਫਓ ਦੇ ਕੇਂਦਰੀ ਟਰੱਸਟੀ ਬੋਰਡ ਦੀ ਮੀਟਿੰਗ ਮਾਰਚ ਵਿੱਚ ਗੁਹਾਟੀ ਵਿੱਚ ਹੋਵੇਗੀ, ਜਿਸ ਵਿੱਚ 2021-22 ਲਈ ਵਿਆਜ ਦਰਾਂ ਤੈਅ ਕਰਨ ਦਾ ਪ੍ਰਸਤਾਵ ਸੂਚੀਬੱਧ ਕੀਤਾ ਗਿਆ ਹੈ। ਇਹ ਪੁੱਛਣ ’ਤੇ ਕਿ ਈਪੀਐੱਫਓ ਸਾਲ 2020-21 ਵਾਂਗ ਸਾਲ 2021-22 ਲਈ ਵੀ ਵਿਆਜ ਦਰ 8.5 ਫੀਸਦੀ ਰੱਖੇਗੀ ਤਾਂ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਅਗਲੇ ਵਿੱਤੀ ਸਾਲ ਲਈ ਕਮਾਈ ਦੇ ਅਨੁਮਾਨ ਦੇ ਆਧਾਰ ‘ਤੇ ਲਿਆ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly