ਬੈਂਗਲੂਰੂ (ਸਮਾਜ ਵੀਕਲੀ): ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੇ ਕਰੀਬ ਇੱਕ ਹਫ਼ਤੇ ਬਾਅਦ ਬਸਵਾਰਾਜ ਬੋਮਈ ਨੇ ਅੱਜ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਦਿਆਂ 29 ਮੰਤਰੀਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਥਾਵਰਚੰਦ ਗਹਿਲੋਤ ਨੇ ਰਾਜ ਭਵਨ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ। ਬੋਮਈ ਨੇ ਆਪਣੇ ਮੰਤਰੀ ਮੰਡਲ ਵਿੱਚ ਪੁਰਾਣੇ ਚਿਹਰਿਆਂ ਨੂੰ ਤਰਜੀਹ ਦਿੱਤੀ ਹੈ ਤੇ 23 ਅਜਿਹੇ ਵਿਧਾਇਕਾਂ ਨੂੰ ਮੰਤਰੀ ਬਣਾਇਆ ਹੈ, ਜੋ ਸਾਬਕਾ ਬੀ.ਐੱਸ. ਯੇਦੀਯੁਰੱਪਾ ਮੰਤਰੀ ਮੰਡਲ ਵਿੱਚ ਵੀ ਮੰਤਰੀ ਸਨ, ਜਦਕਿ ਛੇ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly