ਨਵੀਂ ਦਿੱਲੀ— ਪਿਆਜ਼ ਦੀਆਂ ਕੀਮਤਾਂ ਇਕ ਵਾਰ ਫਿਰ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਹਾਲ ਹੀ ‘ਚ ਪਿਆਜ਼ ਦੀ ਥੋਕ ਕੀਮਤ ‘ਚ 10 ਰੁਪਏ ਪ੍ਰਤੀ ਕਿਲੋ ਅਤੇ ਪ੍ਰਚੂਨ ਕੀਮਤ ‘ਚ ਕਰੀਬ 20 ਰੁਪਏ ਦਾ ਵਾਧਾ ਹੋਇਆ ਹੈ। ਮੰਗਲਵਾਰ ਨੂੰ ਆਜ਼ਾਦਪੁਰ ਸਬਜ਼ੀ ਮੰਡੀ ‘ਚ ਪਿਆਜ਼ 40 ਤੋਂ 45 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਸੀ ਅਤੇ ਬਾਜ਼ਾਰ ‘ਚ ਇਹ 70 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਸੀ, ਦਰਅਸਲ ਮਹਾਰਾਸ਼ਟਰ ‘ਚ ਪਿਆਜ਼ ਦੀਆਂ ਕੀਮਤਾਂ ਵਧਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਪਿਆਜ਼ ਦੇ ਥੋਕ ਵਿਕਰੇਤਾ ਵੀ ਆਉਣ ਵਾਲੇ ਦਿਨਾਂ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਜਤਾਉਂਦੇ ਹਨ। ਆਜ਼ਾਦਪੁਰ ਮੰਡੀ ਦੇ ਪਿਆਜ਼ ਵਪਾਰੀ ਦਾ ਕਹਿਣਾ ਹੈ ਕਿ ਮਹਾਰਾਸ਼ਟਰ ਵਿੱਚ ਪਿਛਲੇ ਕੁਝ ਸਮੇਂ ਤੋਂ ਮੀਂਹ ਪੈ ਰਿਹਾ ਹੈ ਅਤੇ ਸੜਕਾਂ ਜਾਮ ਹੋ ਗਈਆਂ ਹਨ, ਜਿਸ ਕਾਰਨ ਆਮਦ ਪ੍ਰਭਾਵਿਤ ਹੋਈ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly