ਕਪੂਰਥਲਾ, 16 ਫਰਵਰੀ ( ਕੌੜਾ) – ਦੇਸ਼ ਦੀ ਸਮੁੱਚੀ ਆਰਥਿਕਤਾ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਖਿਲਾਫ ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਂਡ ਯੂਨੀਅਨ ਵੱਲੋਂ 16 ਫਰਵਰੀ ਨੂੰ ਦਿੱਤੇ ਦੇਸ਼ ਵਿਆਪੀ ਬੰਦ ਦੇ ਸੱਦੇ ਤਹਿਤ ਸੁਲਤਾਨ ਪੁਰ ਲੋਧੀ ਵਿਖੇ ਲਾਏ ਧਰਨੇ ਦੌਰਾਨ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਵੱਲੋਂ ਵੱਡੀ ਗਿਣਤੀ ਵਿੱਚ ਨਾਅਰੇਬਾਜ਼ੀ ਕਰਦਿਆਂ ਸ਼ਮੂਲੀਅਤ ਕੀਤੀ।ਇਸ ਤੋਂ ਪਹਿਲਾਂ ਪਵਿੱਤਰ ਵੇਈਂ ਕਿਨਾਰੇ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਾਂਝੇ ਅਧਿਆਪਕ ਮੋਰਚੇ ਦੇ ਆਗੂ ਅਤੇ ਗੋਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ ਨੇ ਕਿਹਾ ਕਿ ਕੇਂਦਰੀ ਸਰਕਾਰਾਂ ਦੀਆਂ ਗ਼ਲਤ ਅਤੇ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਵਾਂਝੇ ਕਰ ਦਿੱਤਾ ਹੈ। ਮੋਦੀ ਸਰਕਾਰ ਨੇ ਅਹਿਮ ਅਦਾਰੇ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤੇ ਹਨ ਅਤੇ ਰੋਜ਼ਗਾਰ ਦੇ ਮੌਕੇ ਖਤਮ ਕੀਤੇ ਜਾ ਰਹੇ ਹਨ।ਇਸ ਮੌਕੇ ਬੋਲਦਿਆਂ ਈ.ਟੀ.ਟੀ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ ਨੇ ਕਿਹਾ ਕਿ ਮੋਦੀ ਸਰਕਾਰ ਨੇ ਨਵੀਂ ਸਿੱਖਿਆ ਨੀਤੀ ਨੂੰ ਫ਼ਿਰਕੂ ਰੰਗਤ ਦਿੰਦਿਆਂ ਹੋਰ ਮਹਿੰਗੀ ਕਰ ਦਿੱਤਾ ਹੈ। ਹੁਣ ਗਰੀਬ ਘਰਾਂ ਦੇ ਬੱਚੇ ਸਿੱਖਿਆ ਨਹੀਂ ਲੈ ਸਕਦੇ। ਮੋਦੀ ਸਰਕਾਰ ਨੇ ਸਿੱਖਿਆ ਦੇ ਬਜ਼ਟ ਵਿੱਚ 60 ਫੀਸਦੀ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ 60 ਲੱਖ ਦੇ ਕਰੀਬ ਪੋਸਟਾਂ ਖਾਲੀ ਹਨ ਪਰ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ ਹੈ। ਇਸ ਮੌਕੇ ਅਵਤਾਰ ਸਿੰਘ ਹੈਬਤਪੁਰ,ਸੁਖਦੇਵ ਸਿੰਘ ਬੂਲਪੁਰ, ਅਸ਼ਵਨੀ ਕੁਮਾਰ, ਪ੍ਰਦੀਪ ਸਿੰਘ ਘੁੰਮਣ, ਗੁਰਮੇਜ ਸਿੰਘ ਜ਼ਿਲ੍ਹਾ ਪ੍ਰਧਾਨ, ਰੇਸ਼ਮ ਸਿੰਘ ਬੂੜੇਵਾਲ, ਸੁਖਵਿੰਦਰ ਸਿੰਘ ਕਾਲੇਵਾਲ, ਜਸਵਿੰਦਰ ਸਿੰਘ ਸਿਕਾਰਪੁਰ, ਸ਼ਿੰਦਰ ਜੱਬੋਵਾਲ, ਮਮਤਾ ਸੈਦਪੁਰ, ਜਗਜੀਤ ਸਿੰਘ ਰਾਜੂ, ਸੁਖਵਿੰਦਰ ਸਿੰਘ ਦੰਦੂਪੁਰ, ਬਲਵਿੰਦਰ ਸਿੰਘ, ਸੁਖਦੀਪ ਸਿੰਘ, ਅਮਨਦੀਪ ਬਿਧੀਪੁਰ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਯਾਦਵਿੰਦਰ ਸਿੰਘ, ਜਗਮੋਹਨ ਸਿੰਘ , ਲਖਵਿੰਦਰ ਸਿੰਘ ਟਿੱਬਾ,ਅਮਨਦੀਪ ਸਿੰਘ ਖਿੰਡਾ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly