ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਨੂੰ ਬਾਲ ਤਸਕਰੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਸਖ਼ਤ ਝਾੜ ਪਾਈ ਹੈ ਅਤੇ ਰਾਜਾਂ ਨੂੰ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਪਾਲਣਾ ਕਰਨ ਲਈ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇਕਰ ਕਿਸੇ ਹਸਪਤਾਲ ਤੋਂ ਨਵਜੰਮਿਆ ਬੱਚਾ ਚੋਰੀ ਹੋ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਹਸਪਤਾਲ ਦਾ ਲਾਇਸੈਂਸ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ।
ਅਦਾਲਤ ਨੇ ਇਹ ਟਿੱਪਣੀ ਦਿੱਲੀ-ਐਨਸੀਆਰ ਵਿੱਚ ਨਵਜੰਮੇ ਬੱਚਿਆਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਗਰੋਹ ਦੇ ਪਰਦਾਫਾਸ਼ ਨਾਲ ਸਬੰਧਤ ਖ਼ਬਰਾਂ ਦਾ ਨੋਟਿਸ ਲੈਂਦਿਆਂ ਕੀਤੀ ਹੈ। ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਆਰ ਮਹਾਦੇਵਨ ਦੀ ਬੈਂਚ ਨੇ ਸਖ਼ਤ ਹਦਾਇਤਾਂ ਦਿੰਦਿਆਂ ਹੇਠਲੀਆਂ ਅਦਾਲਤਾਂ ਨੂੰ ਬਾਲ ਤਸਕਰੀ ਦੇ ਕੇਸਾਂ ਦੀ ਸੁਣਵਾਈ 6 ਮਹੀਨਿਆਂ ਅੰਦਰ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਦਿੱਲੀ ਗੈਂਗ ਦਾ ਪਰਦਾਫਾਸ਼ ਹੋਣ ਦੀ ਘਟਨਾ ਆਪਣੇ ਆਪ ਵਿੱਚ ਹੈਰਾਨ ਕਰਨ ਵਾਲੀ ਹੈ ਅਤੇ ਅਦਾਲਤ ਦੇ ਦਖਲ ਦੀ ਲੋੜ ਹੈ। ਸੁਪਰੀਮ ਕੋਰਟ ਨੇ ਬਾਲ ਤਸਕਰੀ ਬਾਰੇ ਆਪਣੇ ਫੈਸਲੇ ਵਿੱਚ ਭਾਰਤੀ ਸੰਸਥਾ ਵੱਲੋਂ ਦਿੱਤੇ ਸੁਝਾਵਾਂ ਨੂੰ ਸ਼ਾਮਲ ਕੀਤਾ ਹੈ ਅਤੇ ਸਾਰੀਆਂ ਰਾਜ ਸਰਕਾਰਾਂ ਨੂੰ ਇਨ੍ਹਾਂ ਨੂੰ ਪੜ੍ਹ ਕੇ ਲਾਗੂ ਕਰਨ ਲਈ ਕਿਹਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



